ਜਲ ਸਪਲਾਈ ਕਾਮਿਆਂ ਨੇ ਸਰਕਾਰ ਦੀ ਅਰਥੀ ਸਾੜੀ

ਜਲ ਸਪਲਾਈ ਕਾਮਿਆਂ ਨੇ ਸਰਕਾਰ ਦੀ ਅਰਥੀ ਸਾੜੀ


ਪੱਤਰ ਪ੍ਰੇਰਕ

ਸ੍ਰੀ ਫ਼ਤਹਿਗੜ੍ਹ ਸਾਹਿਬ, 26 ਅਗਸਤ

ਇੱਥੇ ਅੱਜ ਆਪਣੀਆਂ ਮੰਗਾਂ ਦੇ ਹੱਕ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ‘ਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਪੰਜੋਲੀ ਅਤੇ ਖ਼ਜ਼ਾਨਚੀ ਜਸਪਾਲ ਸਿੰਘ ਤੂਰਾਂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਰਥੀ ਫੂਕੀ ਸਾੜੀ ਗਈ ਅਤੇ ਰੋਸ ਮਾਰਚ ਕੀਤਾ ਗਿਆ। ਜਥੇਬੰਦੀ ਦੇ ਆਗੂ ਗੁਰਵਿੰਦਰ ਸਿੰਘ ਪੰਜੋਲੀ ਅਤੇ ਜਸਪਾਲ ਸਿੰਘ ਤੂਰਾਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਰੱਖੀ ਗਈ ਮੀਟਿੰਗ ਲੰਘੇ ਦਿਨ ਬਹਾਨਾ ਬਣਾ ਕੇ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੱਤ ਤੋਂ ਦਸ ਸਤੰਬਰ ਤੱਕ ਧੂਰੀ ਹਲਕੇ ਵਿੱਚ ਝੰਡਾ ਮਾਰਚ ਕਰ ਕੇ ਕਰ ਕੇ 13 ਨੂੰ ਧੂਰੀ ਕੌਮੀ ਮਾਰਗ ‘ਤੇ ਜਾਮ ਲਾਉਣ ਦਾ ਐਲਾਨ ਕੀਤਾ।Source link