ਪੰਜਾਬ ਵਿੱਚ ਕਾਲਜ, ਯੂਨੀਵਰਸਿਟੀ ਅਧਿਆਪਕਾਂ ਲਈ ਯੂਜੀਸੀ ਤਨਖਾਹ ਸਕੇਲ ਅਕਤੂਬਰ ਤੋਂ ਲਾਗੂ ਕਰਾਂਗੇ : ਮੁੱਖ ਮੰਤਰੀ ਮਾਨ

ਪੰਜਾਬ ਵਿੱਚ ਕਾਲਜ, ਯੂਨੀਵਰਸਿਟੀ ਅਧਿਆਪਕਾਂ ਲਈ ਯੂਜੀਸੀ ਤਨਖਾਹ ਸਕੇਲ ਅਕਤੂਬਰ ਤੋਂ ਲਾਗੂ ਕਰਾਂਗੇ : ਮੁੱਖ ਮੰਤਰੀ ਮਾਨ
ਪੰਜਾਬ ਵਿੱਚ ਕਾਲਜ, ਯੂਨੀਵਰਸਿਟੀ ਅਧਿਆਪਕਾਂ ਲਈ ਯੂਜੀਸੀ ਤਨਖਾਹ ਸਕੇਲ ਅਕਤੂਬਰ ਤੋਂ ਲਾਗੂ ਕਰਾਂਗੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 5 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਕਤੂਬਰ ਤੋਂ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਤਨਖਾਹ ਸਕੇਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਦੀ ਨਿਯੁਕਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਅਧਿਆਪਕ ਦਿਵਸ ਮੌਕੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਪੰਜਾਬ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦਾ 7ਵਾਂ ਤਨਖਾਹ ਕਮਿਸ਼ਨ 1 ਅਕਤੂਬਰ, 2022 ਤੋਂ ਲਾਗੂ ਕੀਤਾ ਜਾਵੇਗਾ।” ਦੱਸਣਯੋਗ ਹੈ ਕਿ ਯੂਜੀਸੀ ਦੇ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਵਾਉਣਾ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਵੱਡੀ ਮੰਗ ਹੈ। ਸ੍ਰੀ ਮਾਨ ਨੇ ਅੱਗੇ ਦੱਸਿਆ ਕਿ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਅਧਿਆਪਕ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਇੱਕ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਇਸ ਸਬੰਧ ਵਿੱਚ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ‘ਆਪ’ ਆਗੂ ਨੇ ਕਿਹਾ ਕਿ ਕਾਲਜਾਂ ਵਿੱਚ ਪਿਛਲੇ 18-20 ਸਾਲਾਂ ਤੋਂ ਪੜ੍ਹਾ ਰਹੇ ਗੈਸਟ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

Source link