ਬਿਹਾਰ: ਪ੍ਰੀਖਿਆ ਦਾਖਲਾ ਕਾਰਡਾਂ ’ਤੇ ਮੋਦੀ, ਧੋਨੀ  ਤੇ ਫਾਗੂ ਚੌਹਾਨ ਦੀਆਂ ਤਸਵੀਰਾਂ, ਜਾਂਚ ਦੇ ਹੁਕਮ


ਪਟਨਾ, 11 ਸਤੰਬਰ

ਬਿਹਾਰ ਦੀ ਯੂਨੀਵਰਸਿਟੀ ਵੱਲੋਂ ਉਮੀਦਵਾਰਾਂ ਨੂੰ ਜਾਰੀ ਕੀਤੇ ਗਏ ਪ੍ਰੀਖਿਆ ਦਾਖ਼ਲਾ ਕਾਰਡਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਦੀਆਂ ਤਸਵੀਰਾਂ ਹਨ। ਇਹ ਉਮੀਦਵਾਰ ਮਧੂਬਨੀ, ਸਮਸਤੀਪੁਰ ਅਤੇ ਬੇਗੂਸਰਾਏ ਜ਼ਿਲ੍ਹਿਆਂ ਵਿੱਚ ਸਥਿਤ ਕਾਲਜਾਂ ਦੇ ਬੀਏ ਤੀਜੇ ਸਾਲ ਦੇ ਵਿਦਿਆਰਥੀ ਹਨ। ਇਹ ਸਾਰੇ ਕਾਲਜ ਲਲਿਤ ਨਾਰਾਇਣ ਮਿਥਿਲਾ ਯੂਨੀਵਰਸਿਟੀ ਨਾਲ ਸਬੰਧਤ ਹਨ, ਜਿਸ ਦਾ ਮੁੱਖ ਦਫਤਰ ਦਰਭੰਗਾ ਵਿੱਚ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਮੁਸ਼ਤਾਕ ਅਹਿਮਦ ਨੇ ਕਿਹਾ ਕਿ ਇਸ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਇਹ ਗੜਬੜੀਆ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਈਆਂ ਹਨ। ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸਬੰਧਤ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਐੱਫਆਈਆਰ ਵੀ ਦਰਜ ਕਰਵਾਈ ਜਾ ਸਕਦੀ ਹੈ।



Source link