ਆਤਿਸ਼ ਗੁਪਤਾ
ਚੰਡੀਗੜ੍ਹ, 20 ਸਤੰਬਰ
ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਲਗਪਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਸ੍ਰੀ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਇਸ ਵਾਰ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦਿੱਤਾ ਜਾਵੇਗਾ।