ਪਾਕਿਸਤਾਨ ਦੇ ਥਲ ਸੈਨਾ ਮੁਖੀ ਜਨਰਲ ਬਾਜਵਾ ਦੀ ਸੇਵਾਮੁਕਤੀ 5 ਹਫ਼ਤਿਆਂ ਬਾਅਦ


ਰਾਵਲਪਿੰਡੀ, 21 ਅਕਤੂਬਰ

ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਕਿਹਾ ਹੈ ਕਿ ਉਹ ਪੰਜ ਹਫ਼ਤਿਆਂ ਬਾਅਦ ਸੇਵਾਮੁਕਤ ਹੋਣਗੇ ਅਤੇ ਉਹ ਆਪਣੇ ਸੇਵਾਕਾਲ ਵਿੱਚ ਵਾਧੇ ਦੀ ਮੰਗ ਨਹੀਂ ਕਰਨਗੇ। ਜਨਰਲ ਬਾਜਵਾ ਇਸ ਸਾਲ 29 ਨਵੰਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ ਅਤੇ ਸਾਰਿਆਂ ਦੀਆਂ ਨਜ਼ਰਾਂ ਨਵੇਂ ਫੌਜ ਮੁਖੀ ਦੀ ਨਿਯੁਕਤੀ ‘ਤੇ ਟਿਕੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਬਾਜਵਾ ਨੇ ਦੇਸ਼ ਨੂੰ ਭਰੋਸਾ ਦਿਵਾਇਆ ਸੀ ਕਿ ਹਥਿਆਰਬੰਦ ਸੈਨਾਵਾਂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ ਅਤੇ ਭਵਿੱਖ ਵਿੱਚ ਵੀ ਇਸ ਤੋਂ ਦੂਰ ਰਹਿਣਾ ਚਾਹੁੰਦੀ ਹੈ।Source link