‘ਜੁਮਲਾ ਸਮਰਾਟ’ ਦੀ ਈਵੈਂਟਬਾਜ਼ੀ ਹੈ ਰੁਜ਼ਗਾਰ ਮੇਲਾ: ਕਾਂਗਰਸ


ਨਵੀਂ ਦਿੱਲੀ, 22 ਅਕਤੂਬਰ

ਕਾਂਗਰਸ ਨੇ ਕੇਂਦਰ ਸਰਕਾਰ ਦੇ ‘ਰੁਜ਼ਗਾਰ ਮੇਲੇ’ ਨੂੰ ‘ਜੁਮਲਾ ਸਮਰਾਟ’ ਦੀ ‘ਈਵੈਂਟਬਾਜ਼ੀ’ ਕਰਾਰ ਦਿੰਦਿਆਂ ਪੁੱਛਿਆ ਹੈ ਕਿ ਦੇਸ਼ ਦੇ ਨੌਜਵਾਨਾਂ ਨੂੰ 16 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਦੋਂ ਪੂਰਾ ਹੋਵੇਗਾ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ‘ਤੇ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਪਿਛਲੇ ਅੱਠ ਸਾਲਾਂ ਵਿੱਚ ਪੂਰਾ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਪਾਰਟੀ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੇ ਕੇਂਦਰ ਨੂੰ ਬੇਰੁਜ਼ਗਾਰੀ ਵੱਡੀ ਸਮੱਸਿਆ ਮੰਨਣ ਲਈ ਮਜਬੂਰ ਕਰ ਦਿੱਤਾ ਹੈ।Source link