ਰੂਸ-ਯੂਕਰੇਨ ਜੰਗ ’ਚ ਪਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਨਾ ਸੋਚਿਆ ਜਾਵੇ: ਰਾਜਨਾਥ


ਨਵੀਂ ਦਿੱਲੀ, 26 ਅਕਤੂਬਰ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਪਣੇ ਰੂਸੀ ਹਮਰੁਤਬਾ ਸਰਗੇਈ ਸ਼ੋਇਗੂ ਨੂੰ ਕਿਹਾ ਕਿ ਯੂਕਰੇਨ ਵਿਵਾਦ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਿਰ ਨੂੰ ਪਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਵਿਚਾਰ ਨਹੀਂ ਕਰਨਾ ਚਾਹੀਦਾ। ਰੱਖਿਆ ਮੰਤਰਾਲੇ ਨੇ ਕਿਹਾ ਕਿ ਸ਼ੋਇਗੂ ਨੇ ਫੋਨ ਕਾਲ ਵਿੱਚ ਰਾਜਨਾਥ ਸਿੰਘ ਨੂੰ ਯੂਕਰੇਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।Source link