ਗੁਜਰਾਤ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ 4 ਨਵੰਬਰ ਨੂੰ: ਕੇਜਰੀਵਾਲ


ਸੂਰਤ (ਗੁਜਰਾਤ), 29 ਅਕਤੂਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਦੇ ਲੋਕਾਂ ਦੀ ਰਾਇ ਦੇ ਆਧਾਰ ‘ਤੇ ਆਉਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ 4 ਨਵੰਬਰ ਨੂੰ ਕਰੇਗੀ। ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਲੋਕਾਂ ਨੂੰ ਐੱਸਐੱਮਐੱਸ, ਵਟਸਐੱਪ, ਵਾਇਸ ਮੇਲ ਅਤੇ ਈ-ਮੇਲ ਰਾਹੀਂ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਆਪਣੇ ਵਿਚਾਰ ਦੇਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਤਿੰਨ ਨਵੰਬਰ ਸ਼ਾਮ ਪੰਜ ਵਜੇ ਤੱਕ ਆਪਣੀ ਰਾਇ ਦੇਣ ਲਈ ਕਿਹਾ ਹੈ ਤੇ ਇਸ ਵਾਸਤੇ ਵਿਸ਼ੇਸ਼ ਨੰਬਰ ਵੀ ਜਾਰੀ ਕੀਤਾ ਗਿਆ ਹੈ।Source link