ਇਸ ਸਾਲ ਪਾਕਿਸਤਾਨ ਤੋਂ ਡਰੋਨ ਨਾਲ ਨਸ਼ੀਲੇ ਪਦਾਰਥ, ਹਥਿਆਰ ਤੇ ਗੋਲਾ-ਬਾਰੂਦ ਭੇਜਣ ਦੇ ਮਾਮਲੇ ਦੁੱਗਣੇ ਹੋਏ: ਬੀਐੱਸਐੱਫ


ਨਵੀਂ ਦਿੱਲੀ, 13 ਨਵੰਬਰ

ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ ਪਾਰੋਂ ਭਾਰਤ ਵਿੱਚ ਡਰੋਨ ਭੇਜੇ ਜਾਣ ਦੇ ਮਾਮਲਿਆਂ ‘ਚ ਭਾਰੀ ਵਾਧਾ ਹੋਇਆ ਹੈ ਅਤੇ ਸਾਲ 2022 ‘ਚ ਡਰੋਨ ਰਾਹੀਂ ਨਸ਼ੀਲੇ ਪਦਾਰਥ, ਹਥਿਆਰ ਅਤੇ ਗੋਲਾ-ਬਾਰੂਦ ਭੇਜਣ ਦੇ ਮਾਮਲੇ ਦੁੱਗਣੇ ਹੋ ਗਏ ਹਨ। ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਸਿੰਘ ਨੇ ਕਿਹਾ ਕਿ ਫੋਰਸ ਨੇ ਹਾਲ ਹੀ ਵਿੱਚ ਦਿੱਲੀ ਦੇ ਕੈਂਪ ਵਿੱਚ ਡਰੋਨਾਂ ਦਾ ਅਧਿਐਨ ਕਰਨ ਲਈ ਅਤਿ-ਆਧੁਨਿਕ ਪ੍ਰਯੋਗਸ਼ਾਲਾ ਸਥਾਪਤ ਕੀਤੀ ਹੈ ਅਤੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।Source link