ਅਰੁਣ ਗੋਇਲ ਨੇ ਭਾਰਤੀ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਅਰੁਣ ਗੋਇਲ ਨੇ ਭਾਰਤੀ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ


ਨਵੀਂ ਦਿੱਲੀ, 21 ਨਵੰਬਰ

ਸੇਵਾਮੁਕਤ ਆਈਏਐੱਸ ਅਧਿਕਾਰੀ ਅਰੁਣ ਗੋਇਲ ਨੇ ਅੱਜ ਦੇਸ਼ ਦੇ ਨਵੇਂ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਨਿਯੁਕਤੀ ਨਾਲ ਭਾਰਤੀ ਚੋਣ ਕਮਿਸ਼ਨ ਵਿੱਚ ਅਮਲਾ ਪੂਰਾ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਇਸ ਸਾਲ ਮਈ ਮਹੀਨੇ ਸੇਵਾਮੁਕਤ ਹੋ ਗਏ ਸਨ ਅਤੇ ਉਨ੍ਹਾਂ ਦੀ ਥਾਂ ਰਾਜੀਵ ਕੁਮਾਰ ਨੂੰ ਚੋਣ ਕਮਿਸ਼ਨ ਦਾ ਮੁਖੀ ਬਣਾਇਆ ਗਿਆ ਸੀ। ਇਸ ਤਰ੍ਹਾਂ ਚੋਣ ਕਮਿਸ਼ਨ ਦਾ ਤੀਸਰਾ ਅਹੁਦਾ ਪਿਛਲੇ ਲਗਪਗ ਛੇ ਮਹੀਨਿਆਂ ਤੋਂ ਖ਼ਾਲੀ ਪਿਆ ਸੀ। ਮੁੱਖ ਚੋਣ ਕਮਿਸ਼ਨਰ ਤੋਂ ਇਲਾਵਾ ਚੋਣ ਕਮਿਸ਼ਨ ਸਿਰਫ਼ ਦੋ ਮੈਂਬਰੀ ਸੰਸਥਾ ਹੈ। ਸ੍ਰੀ ਗੋਇਲ ਪੰਜਾਬ ਕੇਡਰ ਦੇ 1985 ਬੈਚ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਗੋਇਲ ਨੂੰ 19 ਨਵੰਬਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਸੀ। ਅਰੁਣ ਗੋਇਲ ਤੇ ਰਾਜੀਵ ਕੁਮਾਰ ਤੋਂ ਇਲਾਵਾ ਚੋਣ ਕਮਿਸ਼ਨ ਵਿੱਚ ਤੀਜੇ ਮੈਂਬਰ ਅਨੂਪ ਚੰਦਰ ਪਾਂਡੇ ਹਨ। -ਆਈਏਐੱਨਐੱਸ



Source link