ਦੋ ਮੁਲਜ਼ਮ ਭੁੱਕੀ ਸਮੇਤ ਕਾਬੂ


ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 24 ਨਵੰਬਰ

ਖੇੜੀ ਨੌਧ ਸਿੰਘ ਦੀ ਪੁਲੀਸ ਨੇ 10 ਕਿੱਲੋ ਭੁੱਕੀ ਅਤੇ 500 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਪ ਕਪਤਾਨ ਪੁਲੀਸ ਰਮਿੰਦਰ ਸਿੰਘ ਕਾਹਲੋਂ ਅਤੇ ਥਾਣਾ ਖੇੜੀ ਨੌਧ ਸਿੰਘ ਦੇ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਦੇਖਿਆ ਕਿ ਟਰੱਕ ਕੋਲ ਖੜ੍ਹੇ ਦੋ ਵਿਅਕਤੀ ਪੁਲੀਸ ਨੂੰ ਦੇਖ ਕੇ ਜਦੋਂ ਜਾਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 10 ਕਿੱਲੋ ਭੁੱਕੀ ਅਤੇ 500 ਗ੍ਰਾਮ ਅਫ਼ੀਮ ਬਰਾਮਦ ਕਰ ਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਖੇੜੀ ਨੌਧ ਸਿੰਘ ਵਿੱਚ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਭੜੀ ਪਨੈਚਾ ਅਤੇ ਕੁਲਦੀਪ ਸਿੰਘ ਉਰਫ਼ ਕੀਪਾ ਵਾਸੀ ਪਿੰਡ ਬਘੌਰ ਨੇੜੇ ਖੰਨਾ ਵਜੋਂ ਹੋਈ ਹੈ।Source link