ਚੌਧਰੀ ਸੰਤੋਖ ਸਿੰਘ ਦਾ ਸਰਕਾਰ ਸਨਮਾਨਾਂ ਨਾਲ ਸਸਕਾਰ

ਚੌਧਰੀ ਸੰਤੋਖ ਸਿੰਘ ਦਾ ਸਰਕਾਰ ਸਨਮਾਨਾਂ ਨਾਲ ਸਸਕਾਰ


ਪਾਲ ਸਿੰਘ ਨੌਲੀ

ਜਲੰਧਰ, 15 ਜਨਵਰੀ

ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਨੇ ਦਿਖਾਈ। ਚੌਧਰੀ ਸੰਤੋਖ ਸਿੰਘ ਦਾ ਸ਼ਨਿਚਰਵਾਰ ਨੂੰ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਸਸਕਾਰ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਸ਼ਾਮਲ ਹੋਏ। ਪਿੰਡ ਧਾਲੀਵਾਲ ਕਾਦੀਆਂ ਵਿਚ ਵੱਡੀ ਗਿਣਤੀ ਵਿੱਚ ਹਾਜਰ ਲੋਕਾਂ ਨੇ ਆਪਣੇ ਮਹਿਬੂਬ ਨੇਤਾ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ। ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਸਮੇਤ ਹੋਰ ਆਗੂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।



Source link