ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਉਤੇ ਬੈਠੇ

ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਉਤੇ ਬੈਠੇ


ਜੋਗਿੰਦਰ ਸਿੰਘ ਮਾਨ

ਮਾਨਸਾ 7 ਫਰਵਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅੱਜ ਸਵੇਰੇ ਅਚਾਨਕ ਹੀ ਪੰਜਾਬ ਵਿਧਾਨ ਸਭਾ ਦੇ ਬਾਹਰ ਇਨਸਾਫ਼ ਲਈ ਧਰਨੇ ਉਤੇ ਬੈਠ ਗਏ ਹਨ।

ਪੰਜਾਬੀ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਪਰ ਪੰਜਾਬ ਸਰਕਾਰ ਸਮੇਤ ਮਾਨਸਾ ਪੁਲੀਸ ਇਸ ਸਬੰਧੀ ਕੁਝ ਨਹੀਂ ਕਰ ਰਹੀ ਹੈ, ਉਲਟਾ ਪੁਲੀਸ ਕਹਿ ਰਹੀ ਹੈ ਕਿ ਧਮਕੀਆਂ ਭੇਜਣ ਵਾਲੇ ਰਾਜਸਥਾਨ ਤੋਂ ਨਾਬਾਲਗ ਬੱਚਾ ਹੈ।

ਇਸ ਤੋਂ ਪਹਿਲਾਂ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਚੰਡੀਗੜ੍ਹ ਗਏ ਅਤੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੇ ਬਾਹਰ ਪੁੱਤ ਦੇ ਇਨਸਾਫ਼ ਲਈ ਬਕਾਇਦਾ ਧਰਨੇ ਉਤੇ ਬੈਠ ਗਏ ਹਨ।ਉਹ ਇਨਸਾਫ਼ ਦੀ ਮੰਗ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਉਸ ਦੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਕਰਨ ਦਾ ਪਹਿਲਾ ਹੀ ਐਲਾਨ ਕੀਤਾ ਗਿਆ ਹੈ, ਜਿਸ ਦੌਰਾਨ ਇਨਸਾਫ਼ ਦੀ ਜੰਗ ਲਈ ਲੋਕਾਂ ਨੂੰ ਨਾਲ ਲੈਕੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ।

ਪਰਿਵਾਰ ਨੇ ਕਿਹਾ ਕਿ ਉਹ ਪੁਲੀਸ ਵਲੋਂ ਹੁਣ ਤਕ ਕੀਤੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਗਵਾਹਾਂ ਨੁੰ ਖਤਮ ਕੀਤਾ ਜਾ ਰਿਹਾ ਹੈ।

ਇਸੇ ਦੌਰਾਨ ਹੀ ਬਲਕੌਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਚਿਰ ਧਰਨੇ ਤੋਂ ਨਹੀਂ ਉਠਣਗੇ, ਜਿੰਨਾਂ ਸਮਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਕੇ ਇਨਸਾਫ਼ ਲਈ ਭਰੋਸਾ ਨਹੀਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਿੱਧੂ ਮੂਸੇਵਾਲਾ ਉਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ ਹਨ, ਪਰ ਕਤਲ ਲਈ ਅਸਲ ਕਸੂਰਵਾਰ ਅਤੇ ਮਾਸਟਰ ਮਾਇੰਡ ਅਜੇ ਵੀ ਬਾਹਰ ਬੈਠੇ ਧਮਕੀਆਂ ਦੇ ਰਹੇ ਹਨ।



Source link