ਅਮਰੀਕਾ ਵਿੱਚ ਭਾਰਤੀ ਦੂਤਾਵਾਸ ਮੂਹਰੇ ਖਾਲਿਸਤਾਨੀ ਪੱਖੀਆਂ ਵੱਲੋਂ ਪ੍ਰਦਰਸ਼ਨ

ਅਮਰੀਕਾ ਵਿੱਚ ਭਾਰਤੀ ਦੂਤਾਵਾਸ ਮੂਹਰੇ ਖਾਲਿਸਤਾਨੀ ਪੱਖੀਆਂ ਵੱਲੋਂ ਪ੍ਰਦਰਸ਼ਨ


ਵਾਸ਼ਿੰਗਟਨ, 26 ਮਾਰਚ

ਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਬਾਹਰ ਖਾਲਿਸਤਾਨੀ ਪੱਖੀਆਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਧਮਕੀ ਦਿੱਤੀ। ਖਾਲਿਸਤਾਨੀ ਸਮਰਥਕਾਂ ਨੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਤਿਰੰਗਾ ਉਤਾਰ ਕੇ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ ਦਿੱਤੀ ਹੈ। ਇਹ ਧਮਕੀ ਇਕ ਆਡੀਓ ਸੰਦੇਸ਼ ਰਾਹੀਂ ਦਿੱਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਹ ਪ੍ਰਗਤੀ ਮੈਦਾਨ ‘ਤੇ ਕਬਜ਼ਾ ਕਰ ਲੈਣਗੇ ਅਤੇ ਭਾਰਤੀ ਝੰਡੇ ਨੂੰ ਲਾਹ ਦੇਣਗੇ। ਇਸ ਆਡੀਓ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ।Source link