36.9 ਕਿਲੋ ਹੈਰੋਇਨ ਬਰਾਮਦ; ਚਾਰ ਤਸਕਰ ਗ੍ਰਿਫ਼ਤਾਰ

36.9 ਕਿਲੋ ਹੈਰੋਇਨ ਬਰਾਮਦ; ਚਾਰ ਤਸਕਰ ਗ੍ਰਿਫ਼ਤਾਰ


ਨਿੱਜੀ ਪੱਤਰ ਪ੍ਰੇਰਕ

ਜਲਾਲਾਬਾਦ, 12 ਅਪਰੈਲ

ਪੁਲੀਸ ਨੇ ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਇਲਾਕੇ ‘ਚੋਂ 36.9 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਹੈਰੋਇਨ 35 ਪੈਕੇਟਾਂ ਵਿੱਚ ਬੰਦ ਸੀ। ਡੀਆਈਜੀ (ਫਿਰੋਜ਼ਪੁਰ ਰੇਂਜ) ਰਣਜੀਤ ਸਿੰਘ ਢਿੱਲੋਂ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ, ਜਸਪਾਲ ਸਿੰਘ ਉਰਫ਼ ਗੋਪੀ, ਸੁਖਦੇਵ ਸਿੰਘ ਅਤੇ ਦਿਆਲਵਿੰਦਰ ਸਿੰਘ ਸਾਰੇ ਵਾਸੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।

ਪੁਲੀਸ ਨੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ ਜਿਨ੍ਹਾਂ ਰਾਹੀਂ ਰਾਜਸਥਾਨ ਤੋਂ ਨਸ਼ੀਲੇ ਪਦਾਰਥ ਦੀ ਤਸਕਰੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਰਾਜਸਥਾਨ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਗਈ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ।



Source link