ਵਾਸ਼ਿੰਗਟਨ, 3 ਜੂਨ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਥੇ ਭਾਰਤੀ-ਅਮਰੀਕੀ ਭਾਈਚਾਰੇ ਦੇ ਮੈਂਬਰਾਂ ਨੂੰ ਕਿਹਾ ਕਿ ਭਾਰਤ ਵਿੱਚ ਇਸ ਸਮੇਂ ਦੋ ਵੱਖ-ਵੱਖ ਵਿਚਾਰਧਾਰਾਵਾਂ ਵਿਚਾਲੇ ‘ਲੜਾਈ’ ਹੈ ਅਤੇ ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਬਾਰੇ ਸੱਤਾਧਾਰੀ ਭਾਜਪਾ ਦੀ ਸੋਚ ਦਾ ਬਦਲ ਮੁਹੱਈਆ ਕਰਵਾਉਣ ਵਾਲੇ ਨਜ਼ਰੀਏ ਵਾਸਤੇ ਸਾਰੀਆਂ ਵਿਰੋਧੀ ਪਾਰਟੀਆਂ ਹੱਥ ਮਿਲਾਉਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਉਹ ਗੈਰ-ਕਾਂਗਰਸੀ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਮਿਲਦੇ ਹਨ ਤਾਂ ਉਹ ਹਮੇਸ਼ਾ ਇਸ ਗੱਲ ‘ਤੇ ਜ਼ੋਰ ਦਿੰਦ ਹਨ ਕਿ ਸਾਨੂੰ ਮਿਲ ਕੇ ਲੜਨਾ ਚਾਹੀਦਾ ਹੈ।