ਮਨਿਸਟੀਰੀਅਲ ਕਾਮਿਆਂ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਮੁਜ਼ਾਹਰਾ

ਮਨਿਸਟੀਰੀਅਲ ਕਾਮਿਆਂ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਮੁਜ਼ਾਹਰਾ
ਮਨਿਸਟੀਰੀਅਲ ਕਾਮਿਆਂ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਮੁਜ਼ਾਹਰਾ


ਖੇਤਰੀ ਪ੍ਰਤੀਨਿਧ
ਪਟਿਆਲਾ, 1 ਦਸੰਬਰ
ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਅੱਜ 25ਵੇਂ ਦਿਨ ਵੀ ਜਾਰੀ ਰਹੀ ਤੇ ਉਨ੍ਹਾਂ ਆਪਣਾ ਕੰਮ ਠੱਪ ਰੱਖਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਐੱਨਪੀਐੱਸ ਕਟੌਤੀ ਬੰਦ ਕਰ ਕੇ ਮੁਲਾਜ਼ਮਾਂ ਦੇ ਜੀਪੀ ਫੰਡ ਖਾਤੇ ਖੋਲ੍ਹਦਿਆਂ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰੇ। ਇਸ ਦੌਰਾਨ ਭਰਾਤਰੀ ਜਥੇਬੰਦੀਆਂ ਨਾਲ ਰਲ ਕੇ ਸਰਕਾਰ ਦੇ ਝੂਠ ਦਾ ਘੜਾ ਭੰਨ੍ਹਦਿਆਂ ਖਾਲੀ ਪੀਪੇ ਖੜਕਾ ਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਇਕ ਸਰਕਾਰੀ ਕਾਫ਼ਲੇ ਨੂੰ ਕਾਲੇ ਝੰਡੇ ਵੀ ਵਿਖਾਏ। ਪੀਐੱਸਐੱਮਐੱਸਯੂ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਵਿਰਕ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ‘ਆਪ’ ਨੇ ਮੁਲਾਜ਼ਮਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ। ਪਰ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਮੁਲਾਜ਼ਮਾਂ ਦੀਆਂ ਮੰਗਾਂ ’ਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੇਂਦਰ ਦੇ ਪੈਟਰਨ ’ਤੇ ਨਵੇਂ ਭਰਤੀ ਮੁਲਾਜ਼ਮਾਂ ’ਤੇ ਥੋਪਿਆ ਸੱਤਵਾਂ ਪੇਅ ਕਮਿਸ਼ਨ ਰੱਦ ਕਰਨਾ, ਪੰਜਾਬ ਦਾ ਪੇਅ-ਕਮਿਸ਼ਨ ਲਾਗੂ ਕਰਨਾ, ਏਸੀਪੀ ਸਕੀਮ ਲਾਗੂ ਕਰਨੀ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨੀਆਂ ਆਦਿ ਸ਼ਾਮਲ ਹਨ। ਗੁਰਮੇਲ ਵਿਰਕ ਨੇ ਕਿਹਾ ਕਿ ਇਹ ਮੰਗਾਂ ਨਾ ਮੰਨੇ ਜਾਣ ’ਤੇ ਮਨਿਸਟੀਰੀਅਲ ਕਾਮੇ ਹੜਤਾਲ ’ਤੇ ਹਨ। ਉਨ੍ਹ੍ਵਾਂ ਕਿਹਾ ਕਿ ਐੱਨਪੀਐੱਸ ਰੱਦ ਕਰ ਕੇ ਜੀਪੀ ਫੰਡ ਖਾਤੇ ਖੋਲ੍ਹੇ ਜਾਣ, ਤਾਂ ਜੋ 14 ਫੀਸਦੀ ਸਰਕਾਰ ਤੇ ਬੇਸਿਕ ਤੇ ਡੀ.ਏ. ਦਾ 10 ਪ੍ਰਤੀਸ਼ਤ ਹਿੱਸਾ ਮੁਲਾਜ਼ਮਾਂ ਦਾ ਜੋ ਇੱਕ ਪ੍ਰਾਈਵੇਟ ਫਰਮ ਪੀ.ਐਫ.ਆਰ.ਡੀ.ਏ. ਕੋਲ ਕਰੋੜਾਂ ਦੇ ਰੂਪ ਵਿੱਚ ਜਾ ਰਿਹਾ ਹੈ, ਨੂੰ ਰੋਕ ਕੇ ਮੁਲਾਜ਼ਮਾਂ ਤੇ ਸਰਕਾਰ ਦੇ ਹੋ ਰਹੇ ਨੁਕਸਾਨ ਨੂੰ ਠੱਲ੍ਹ ਪਾਈ ਜਾਵੇ।

The post ਮਨਿਸਟੀਰੀਅਲ ਕਾਮਿਆਂ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਮੁਜ਼ਾਹਰਾ appeared first on punjabitribuneonline.com.



Source link