ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 8 ਦਸੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਅੱਜ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਹਲਕਾ ਇੰਚਾਰਜ ਸੰਗਰੂਰ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਗੁਰਦੁਆਰੇ ਵਿਖੇ ਸਵੇਰੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਖੂਨਦਾਨ ਕੈਂਪ ਲਗਾਇਆ ਗਿਆ। ਜਨਮ ਦਿਨ ਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਯੂਥ ਅਕਾਲੀ ਵਰਕਰਾਂ ਸਮੇਤ ਵੱਡੀ ਗਿਣਤੀ ਵਿੱਚ ਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਪਰਮਜੀਤ ਕੌਰ ਵਿਰਕ, ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ, ਇੰਦਰਜੀਤ ਸਿੰਘ ਤੂਰ, ਭਰਭੂਰ ਸਿੰਘ ਫੱਗੂਵਾਲਾ, ਨਿਰਮਲ ਸਿੰਘ ਭੜੋ, ਹਰਿੰਦਰ ਸਿੰਘ ਗੋਲਡੀ ਤੂਰ, ਜੋਗਾ ਸਿੰਘ ਫੱਗੂਵਾਲਾ, ਇਕਬਾਲਜੀਤ ਸਿੰਘ ਪੂਨੀਆਂ ਅਤੇ ਗੁਰਮੀਤ ਸਿੰਘ ਜੈਲਦਾਰ ਆਗੂ ਹਾਜ਼ਰ ਸਨ।
ਪਾਤੜਾਂ(ਗੁਰਨਾਮ ਸਿੰਘ ਚੌਹਾਨ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਨੂੰ ਸਦਭਾਵਨਾ ਦਿਵਸ ਵਜੋਂ ਮਨਾਉਂਦਿਆਂ ਅਕਾਲੀ ਦਲ ਨੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ, ਜਿਸ ਦੌਰਾਨ ਵਰਦਾਨ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੀ ਟੀਮ ਕਰੀਬ 16 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ।
The post ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਖੂਨਦਾਨ ਕੈਂਪ appeared first on punjabitribuneonline.com.