ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 11 ਅਪਰੈਲ
ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਹੈ ਕਿ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ ਖਰੀਦ ਕੇਂਦਰਾਂ ਤੋਂ ਕੁੱਲ 343 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਸਾਰੇ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਕਿਸਾਨ ਆਪਣੇ ਨਿਰਧਾਰਤ ਸਮੇਂ ਅਨੁਸਾਰ ਆਪਣੀ ਫਸਲ ਲੈ ਕੇ ਖਰੀਦ ਕੇਂਦਰਾਂ ’ਤੇ ਪਹੁੰਚ ਰਹੇ ਹਨ। ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਵੱਲੋਂ ਜਾਰੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ’ਤੇ 343 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ’ਚ 269 ਮੀਟਰਿਕ ਟਨ ਕਣਕ ਖੁਰਾਕ ਤੇ ਸਪਲਾਈ ਵਿਭਾਗ, ਹੈਫੇਡ ਨੇ 50 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 24 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁਰੂਕਸ਼ੇਤਰ ਮੰਡੀ ਵਿੱਚ 38 ਮੀਟਰਿਕ ਟਨ, ਲਾਡਵਾ ਮੰਡੀ ’ਚ 50 ਮੀਟਰਿਕ ਟਨ, ਪਿਪਲੀ ਮੰਡੀ ’ਚ 95 ਮੀਟਰਿਕ ਟਨ, ਸ਼ਾਹਬਾਦ ਮੰਡੀ ’ਚ 160 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਫਸਲਾਂ ਨੂੰ ਖਰੀਦ ਕੇਂਦਰਾਂ ਵਿਚ ਲਿਆਉਣ ਲਈ ਇਕ ਸਾਰਣੀ ਬਣਾਈ ਗਈ ਹੈ, ਜਿਸ ਦੇ ਤਹਿਤ ਕਿਸਾਨਾਂ ਨੂੰ ਬੁਲਾਇਆ ਜਾ ਰਿਹਾ ਹੈ। ਹੁਣ ਤੱਕ ਫੂਡ ਸਪਲਾਈ ਵਿਭਾਗ ਵੱਲੋਂ 269 ਮੀਟਰਿਕ ਟਨ, ਹੈਫੇਡ ਨੇ 50 ਮੀਟਰਿਕ ਟਨ ਤੇ ਵਪਾਰੀਆਂ ਵਲੋਂ 24 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿਚ 71 ਕਿਸਾਨਾਂ ਦੀ ਕਣਕ ਦੀ ਫਸਲ ਵੀ ਸ਼ਾਮਲ ਹੈ।
The post ਕੁਰੂਕਸ਼ੇਤਰ ਜ਼ਿਲ੍ਹੇ ’ਚ 343 ਮੀਟਰਿਕ ਟਨ ਕਣਕ ਦੀ ਖਰੀਦ appeared first on Punjabi Tribune.