ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਕਾਂਗਰਸ: ਖਹਿਰਾ

ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਕਾਂਗਰਸ: ਖਹਿਰਾ
ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਕਾਂਗਰਸ: ਖਹਿਰਾ


ਹਰਦੀਪ ਸਿੰਘ ਸੋਢੀ
ਧੂਰੀ, 30 ਅਪਰੈਲ
ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਵਕੀਲ ਭਾਈਚਾਰੇ ਸਣੇ ਧੂਰੀ ਦੀਆਂ ਦਰਜਨਾਂ ਸੰਸਥਾਵਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ ਸੀਟਾਂ ਉੱਪਰ ਆਪਣੇ ਸੀਨੀਅਰ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ ਤੇ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ਉੱਪਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਕਿ ਪੰਜਾਬ ਦੇ ਲੋਕ ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਿਲਕੁਲ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਇਮਾਨਦਾਰੀ ਦਾ ਸਰਟੀਫਿਕੇਟ ਵੰਡਣ ਵਾਲੇ ਆਗੂ ਖੁਦ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਕਾਂਗਰਸ ਪਾਰਟੀ ਚੰਗਾ ਪ੍ਰਦਰਸ਼ਨ ਕਰਦਿਆਂ ਦੇਸ਼ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪ੍ਰਮੁੱਖ ਪਾਰਟੀ ਬਣ ਕੇ ਉੱਭਰ ਰਹੀ ਹੈ। ਉਨ੍ਹਾਂ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਬਾਰੇ ਕਿਹਾ ਸੀ ਕਿ ਗੋਲਡੀ ਨੂੰ ਕਾਂਗਰਸ ਪਾਰਟੀ ਨੇ ਹੀ ਵਿਧਾਇਕ ਬਣਾਇਆ ਸੀ ਤੇ ਉਹ ਕਾਂਗਰਸ ਨਾਲ ਕਦੇ ਧੋਖਾ ਨਹੀਂ ਕਰਨਗੇ। ਓਧਰ ਸ਼ਾਮ ਸਮੇਂ ਗੋਲਡੀ ਨੇ ਸੋਸ਼ਲ ਮੀਡੀਆ ਉੱਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਧੂਰੀ ਸ਼ਹਿਰ ਅੰਦਰ ਚਾਰ ਘਰਾਂ ਦੀਆਂ ਡਿੱਗੀਆਂ ਛੱਤਾਂ ਨਾਲ ਹੋਏ ਨੁਕਸਾਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਗੱਲਬਾਤ ਕਰਨਗੇ।
ਇਸ ਮੌਕੇ ਬਾਰ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਕੇ ਐੱਸ ਚਹਿਲ, ਐਡਵੋਕੇਟ ਗੁਰਤੇਜ ਸਿੰਘ ਗਰੇਵਾਲ, ਐਡਵੋਕੇਟ ਸੰਦੀਪ ਥਾਪਰ ਸੈਕਟਰੀ, ਐਡਵੋਕੇਟ ਸੁਖਵਿੰਦਰ ਸਿੰਘ ਮੀਮਸਾ ਤੇ ਐਡਵੋਕੇਟ ਰਜਨੀਸ਼ ਧੀਰ ਹਾਜ਼ਰ ਸਨ।

ਖਹਿਰਾ ਵੱਲੋਂ ਲੌਂਗੋਵਾਲ ਵਿੱਚ ਚੋਣ ਰੈਲੀ

ਲੌਂਗੋਵਾਲ (ਜਗਤਾਰ ਸਿੰਘ ਨਹਿਲ): ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਲੌਂਗੋਵਾਲ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰੀ ਖਰਚੇ ’ਤੇ ਗੁਜਰਾਤ ਵਿੱਚ ਜਾ ਕੇ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ਕਰਦਾ ਹੈ ਜਦਕਿ ਹਕੀਕਤ ਇਸ ਦੇ ਉਲਟ ਹੈ ਅਤੇ ਪੰਜਾਬ ’ਚ ਭ੍ਰਿਸ਼ਟਾਚਾਰ ਪਹਿਲਾਂ ਦੇ ਮੁਕਾਬਲੇ 10 ਗੁਣਾ ਵਧ ਗਿਆ ਹੈ।

The post ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਕਾਂਗਰਸ: ਖਹਿਰਾ appeared first on Punjabi Tribune.Source link