ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਮਾਰਚ
ਪੰਜਾਬ ਵਿੱਚ 4 ਮਾਰਚ ਨੂੰ ਹੋਈ ਬਾਰ੍ਹਵੀਂ ਦੇ ਪੋਲੀਟੀਕਲ ਸਾਇੰਸ ਦੇ ਪੇਪਰ ਵਿੱਚ ਆਮ ਆਦਮੀ ਪਾਰਟੀ ਦੀ ਸਥਾਪਨਾ ਅਤੇ ਉਸ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਸਵਾਲ ਪੁੱਛਣ ਦਾ ਪੰਜਾਬ ਭਾਜਪਾ ਨੇ ਵਿਰੋਧ ਕੀਤਾ ਹੈ।
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ, ਚੇਤਨ ਜੋਸ਼ੀ ਅਤੇ ਪ੍ਰੀਤਪਾਲ ਬੱਲੀਏਵਾਲ ਨੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪਾਰਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਅਜਿਹੇ ਸਵਾਲ ਪੁੱਛੇ ਜਾਣ ਦਾ ਵਿਰੋਧ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੋਲੀਟੀਕਲ ਸਾਇੰਸ ਦੀ ਪ੍ਰੀਖਿਆ ਵਿੱਚ ਦੇਸ਼ ਦੀਆਂ ਪੁਰਾਣੀ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਬਾਰੇ ਪੁੱਛਿਆ ਜਾਣਾ ਚਾਹੀਦਾ ਸੀ ਜਾਂ ਫਿਰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਅਤੇ ਭਗਤ ਸਿੰਘ ਬਾਰੇ ਪੁੱਛਿਆ ਜਾਣਾ ਚਾਹੀਦਾ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਬਾਰੇ ਸਵਾਲ ਪੁੱਛੇ ਹਨ।
The post ਪੋਲੀਟੀਕਲ ਸਾਇੰਸ ਦੀ ਪ੍ਰੀਖਿਆ ਵਿੱਚ ਆਮ ਆਦਮੀ ਪਾਰਟੀ ਬਾਰੇ ਸਵਾਲ ਪੁੱਛਣ ਦਾ ਭਾਜਪਾ ਵੱਲੋਂ ਵਿਰੋਧ appeared first on Punjabi Tribune.