ਧਾਰ, 13 ਮਾਰਚ
ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇੱਕ ਗੈਸ ਟੈਂਕਰ ਦੇ ਦੋ ਚਾਰ ਪਹੀਆ ਵਾਹਨਾਂ ਨਾਲ ਟਕਰਾਉਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ 11 ਵਜੇ ਦੇ ਕਰੀਬ ਵਾਪਰੀ ਜਦੋਂ ਬਦਨਵਰ-ਉਜੈਨ ਹਾਈਵੇਅ ’ਤੇ ਬਾਮਨਸੁਤਾ ਪਿੰਡ ਦੇ ਨੇੜੇ ਇੱਕ ਸੜਕ ’ਤੇ ਗਲਤ ਪਾਸੇ ਤੋਂ ਗੈਸ ਟੈਂਕਰ ਜਾ ਰਿਹਾ ਸੀ, ਜੋ ਕਿ ਸਾਹਮਣੇ ਤੋਂ ਆ ਰਹੀ ਇੱਕ ਕਾਰ ਅਤੇ ਜੀਪ ਨਾਲ ਟਕਰਾ ਗਿਆ।
ਉਨ੍ਹਾਂ ਕਿਹਾ ਕਿ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰਾਂ ਨੇ ਬਾਅਦ ਵਿੱਚ ਹਸਪਤਾਲ ਵਿੱਚ ਦਮ ਤੋੜ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਅਧਿਕਾਰੀ ਬਚਾਅ ਕਾਰਜ ਲਈ ਮੌਕੇ ’ਤੇ ਪਹੁੰਚੇ। ਸਥਾਨਕ ਨਿਵਾਸੀਆਂ ਨੇ ਦੀ ਮਦਦ ਨਾਲ ਵਾਹਨ ਵਿਚ ਫਸੇ ਹੋਏ ਵਿਅਕਤੀਆਂ ਨੂੰ ਕਰੇਨ ਦੀ ਵਰਤੋਂ ਕਰਕੇ ਵਾਹਨਾਂ ਵਿੱਚੋਂ ਬਾਹਰ ਕੱਢਿਆ ਗਿਆ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੈ। –ਪੀਟੀਆਈ
The post ਗੈਸ ਟੈਂਕਰ ਦੇ ਦੋ ਵਾਹਨਾਂ ਨਾਲ ਟਕਰਾਉਣ ਕਾਰਨ 7 ਦੀ ਮੌਤ appeared first on Punjabi Tribune.