BJP Leader Murdered: ਜ਼ਮੀਨੀ ਬਾਰੇ ਵਿਵਾਦ ਨੂੰ ਲੈ ਕੇ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ

BJP Leader Murdered: ਜ਼ਮੀਨੀ ਬਾਰੇ ਵਿਵਾਦ ਨੂੰ ਲੈ ਕੇ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ


ਵਾਰਦਾਤ ਕੈਮਰਿਆਂ ਵਿੱਚ ਕੈਦ, ਇਕ ਮੁਲਜ਼ਮ ਹਿਰਾਸਤ ਵਿੱਚ ਲਿਆ
ਗੁਰਦੀਪ ਸਿੰਘ ਭੱਟੀ
ਟੋਹਾਣਾ, 15 ਮਾਰਚ
ਭਾਜਪਾ ਨੇਤਾ ਸੁਰਿੰਦਰ ਕੁਮਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਘਰ ਦੇ ਨੇੜੇ ਗੁਆਂਢੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲੀਸ ਮੁਤਾਬਕ ਮਾਮਲਾ ਜ਼ਮੀਨ ਸਬੰਧੀ ਵਿਵਾਦ ਦਾ ਦੱਸਿਆ ਗਿਆ ਹੈ।
ਪੁਲੀਸ ਨੇ ਮੌਕੇ ’ਤੇ ਪੁੱਜ ਕੇ ਗਲੀ ਦੀ ਦੁਕਾਨ ਵਿੱਚੋਂ ਲਾਸ਼ ਦਾ ਪੰਚਨਾਮਾ ਕਰ ਕੇ ਖਾਨਪੁਰ ਮੈਡੀਕਲ ਕਾਲਜ ਵਿੱਚ ਪੋਸਟਮਾਰਟਮ ਲਈ ਭੇਜ ਦਿੱਤੀ। ਵਾਰਦਾਤ ਹੋਲੀ ਵਾਲੀ ਰਾਤ ਨੂੰ ਹੋਈ, ਜਦੋਂ ਸੁਰਿੰਦਰ ਕੁਮਾਰ ਘਰ ਵੱਲ ਜਾ ਰਿਹਾ ਸੀ ਤਾਂ ਹਮਲਾਵਰ ਨੇ ਉਸ ’ਤੇ ਦੋ ਗੋਲੀਆਂ ਚਲਾਈਆਂ। ਇਕ ਗੋਲੀ ਨਾਲ ਉਹ ਜ਼ਖ਼ਮੀ ਹੋ ਕੇ ਬਚਾਅ ਲਈ ਨਜ਼ਦੀਕੀ ਦੁਕਾਨ ਅੰਦਰ ਜਾ ਲੁਕਿਆ, ਪਰ ਕਾਤਲ ਨੇ ਪਿੱਛਾ ਕਰਕੇ ਹੋਏ ਅੰਦਰ ਉਸ ਨਾਲ ਹੱਥੋਪਾਈ ਕੀਤੀ ਤੇ ਫ਼ਿਰ ਉਸਦੇ ਸਿਰ ਵਿੱਚ ਗੋਲੀ ਮਾਰ ਦਿੱਤੀ।
ਇਸ ਕਾਰਨ ਸੁਰਿੰਦਰ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਮੁਲਜ਼ਮ ਫ਼ਰਾਰ ਹੋ ਗਿਆ। ਦੁਕਾਨ ਅੰਦਰ ਹੋਈ ਹਿੰਸਕ ਵਾਰਦਾਤ ਕੈਮਰਿਆਂ ਵਿੱਚ ਰਿਕਾਰਡ ਹੋ ਗਈ। ਪੁਲੀਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰਨ ਲਈ ਤਿੰਨ ਟੀਮਾਂ ਦਾ ਗਠਨ ਕੀਤਾ ਹੈ। ਪੁਲੀਸ ਮੁਤਾਬਿਕ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਅਰੰਭੀ ਗਈ ਹੈ।

The post BJP Leader Murdered: ਜ਼ਮੀਨੀ ਬਾਰੇ ਵਿਵਾਦ ਨੂੰ ਲੈ ਕੇ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ appeared first on Punjabi Tribune.



Source link