ਅਤਿਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ

ਅਤਿਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ


ਆਤਿਸ਼ ਗੁਪਤਾ
ਚੰਡੀਗੜ੍ਹ, 7 ਮਈ
ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ ਕਿ ਅਤਿਵਾਦ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ।

 

ਮਾਨ ਨੇ ਕਿਹਾ, ‘‘ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਨਾਲ ਖੜ੍ਹੇ ਹਨ।’’

The post ਅਤਿਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ appeared first on Punjabi Tribune.





Source link