ਸਾਬਕਾ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਵਧੀਆ: ਹਾਈ ਕੋਰਟ ਤੋਂ ਵੀ ਨਹੀਂ ਮਿਲੀ ਜ਼ਮਾਨਤ

ਸਾਬਕਾ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਵਧੀਆ: ਹਾਈ ਕੋਰਟ ਤੋਂ ਵੀ ਨਹੀਂ ਮਿਲੀ ਜ਼ਮਾਨਤ


ਦਰਸ਼ਨ ਸਿੰਘ ਸੋਢੀ

ਮੁਹਾਲੀ, 21 ਜੂਨ

ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਉਸ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ। ਹਾਈ ਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 4 ਜੁਲਾਈ ਤੱਕ ਅੱਗੇ ਟਾਲ ਦਿੱਤੀ ਹੈ। ਸਿੰਗਲਾ ਅਤੇ ਉਸ ਦੇ ਓਐੱਸਡੀ ਪਰਦੀਪ ਕੁਮਾਰ ਖ਼ਿਲਾਫ਼ ਸੈਂਟਰਲ ਥਾਣਾ ਫੇਜ-8 ਵਿੱਚ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।



Source link