ਗੈਂਗਸਟਰ ਨੂੰ ਵਿਦੇਸ਼ ਭੱਜਣ ’ਚ ਮਦਦ ਕਰਨ ਦੇ ਦੋਸ਼ ਹੇਠ ਏਐੱਸਆਈ ਸਣੇ ਦੋ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ

ਗੈਂਗਸਟਰ ਨੂੰ ਵਿਦੇਸ਼ ਭੱਜਣ ’ਚ ਮਦਦ ਕਰਨ ਦੇ ਦੋਸ਼ ਹੇਠ ਏਐੱਸਆਈ ਸਣੇ ਦੋ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ


ਕੁਲਵਿੰਦਰ ਸੰਧੂ

ਮੋਗਾ, 25 ਜੂਨ

ਮੋਗਾ ਪੁਲੀਸ ਨੇ ਗੈਂਗਸਟਰ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਨੂੰ 2017 ‘ਚ ਜਾਅਲੀ ਦਸਤਾਵੇਜ਼ਾਂ ‘ਤੇ ਪਾਸਪੋਰਟ ਅਤੇ ਪੁਲੀਸ ਕਲੀਅਰੈਂਸ ਸਰਟੀਫਿਕੇਟ ਹਾਸਲ ਕਰਕੇ ਕੈਨੇਡਾ ਭੱਜਣ ‘ਚ ਮਦਦ ਕਰਨ ਦੇ ਦੋਸ਼ ‘ਚ ਪੁਲੀਸ ਦੇ ਏਐੱਸਆਈ ਪ੍ਰਭਦਿਆਲ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਗੈਂਗਸਟਰ ਖ਼ਿਲਾਫ਼ ਸੱਤ ਅਪਰਾਧਿਕ ਮਾਮਲੇ ਦਰਜ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਵੀ ਦੁੱਨੇਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਤੱਕ ਨਹੀਂ ਹੋਈ।



Source link