ਸਿੱਧੂ ਮੂਸੇਵਾਲਾ ਦੀ ਹੱਤਿਆ ਵਿਚ ਸ਼ਾਮਲ ਵਿਅਕਤੀਆਂ ਦੇ ਨਾਂ ਜਨਤਕ ਕਰਨ ਦੀ ਮੰਗ

ਸਿੱਧੂ ਮੂਸੇਵਾਲਾ ਦੀ ਹੱਤਿਆ ਵਿਚ ਸ਼ਾਮਲ ਵਿਅਕਤੀਆਂ ਦੇ ਨਾਂ ਜਨਤਕ ਕਰਨ ਦੀ ਮੰਗ


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਜਨਵਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਅੱਜ ਪਿੰਡ ਮੂਸਾ ਵਿਚ ਪੰਜਾਬੀ ਗਾਇਕ ਦੇ ਪ੍ਰਸੰਸਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਿਛਲਾ ਸਾਲ ਪਰਿਵਾਰ ਲਈ ਡੂੰਘਾ ਸਦਮਾ ਛੱਡ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿਚ ਕੁਝ ਜਣਿਆਂ ਦੇ ਨਾਂ ਪੁਲੀਸ ਤੇ ਸੂਬਾ ਸਰਕਾਰ ਨੂੰ ਸੌਂਪੇ ਸਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਹਾਲੇ ਤਕ ਨਿਆਂ ਨਹੀਂ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਹੱਤਿਆ ਵਿਚ ਮਾਮਲੇ ਵਿਚ ਸ਼ਾਮਲ ਲੋਕਾਂ ਦੇ ਨਾਂ ਜਨਤਕ ਕੀਤੇ ਜਾਣ।



Source link