ਮੁਹਾਲੀ: ਮੈਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਤੇ ਹੱਤਿਆ ਵੀ ਕੀਤੀ ਜਾ ਸਕਦੀ ਹੈ: ਚੰਨੀ ਨੇ ਵਿਜੀਲੈਂਸ ਅੱਗੇ ਪੇਸ਼ ਹੋਣ ਤੋਂ ਪਹਿਲਾਂ ਕਿਹਾ

ਮੁਹਾਲੀ: ਮੈਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਤੇ ਹੱਤਿਆ ਵੀ ਕੀਤੀ ਜਾ ਸਕਦੀ ਹੈ: ਚੰਨੀ ਨੇ ਵਿਜੀਲੈਂਸ ਅੱਗੇ ਪੇਸ਼ ਹੋਣ ਤੋਂ ਪਹਿਲਾਂ ਕਿਹਾ


ਦਰਸ਼ਨ ਸਿੰਘ ਸੋਢੀ

ਮੁਹਾਲੀ, 14 ਅਪਰੈਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫਤਰ ਵਿੱਚ ਪਹੁੰਚੇ ਅਤੇ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਰਾਜਨੀਤੀ ਏਜੰਡਾ ਹੈ। ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ। ਚੰਨੀ ਨੇ ਇਹ ਵੀ ਕਿਹਾ ਕਿ ਅੱਜ ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਕਿਸੇ ਤੋਂ ਡਰਨ ਵਾਲਾ ਨਹੀਂ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਜਾਨੋਂ ਵੀ ਮਾਰ ਸਕਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਰੇ ਤਾਂ ਘਰ ਦੀ ਵੀ ਕੁਰਕੀ ਹੋਣ ਦੇ ਆਰਡਰ ਹੋਏ ਹਨ, ਜਿਸ ਉਤੇ ਮੈਂ ਹਾਈ ਕੋਰਟ ਵੱਲੋਂ ਸਟੇਅ ਲਈ ਹੋਈ ਹੈ। ਉਨ੍ਹਾਂ ਆਪਣੇ ਅਤੇ ਆਪਣੇ ਪੁੱਤਰ ਦੇ ਨਾਂ ਜਾਇਦਾਦ ਸਬੰਧੀ ਜਾਣਕਾਰੀ ਵੀ ਦਿੱਤੀ। ਚਰਨਜੀਤ ਚੰਨੀ ਕਾਂਗਰਸ ਭਵਨ ਤੋਂ ਵਿਜੀਲੈਂਸ ਦਫ਼ਤਰ ਮੁਹਾਲੀ ਵਿਖੇ ਆਪਣੇ ਵਕੀਲਾਂ ਨਾਲ ਪਹੁੰਚੇ ਸਨ। ਇਸ ਸਬੰਧੀ ਪੰਜਾਬ ਵਿਜੀਲੈਂਸ ਵੱਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।



Source link