ਪਟਿਆਲਾ ’ਚ ਪੁਲੀਸ ਕਾਰਵਾਈ ਖ਼ਿਲਾਫ਼ ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਹਾਈਵੇਅ ਜਾਮ ਕੀਤਾ, ਅਤਿ ਦੀ ਗਰਮੀ ਕਾਰਨ ਰਾਹਗੀਰ ਮੁੜਕੋ-ਮੁੜਕੀ

ਪਟਿਆਲਾ ’ਚ ਪੁਲੀਸ ਕਾਰਵਾਈ ਖ਼ਿਲਾਫ਼ ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਹਾਈਵੇਅ ਜਾਮ ਕੀਤਾ, ਅਤਿ ਦੀ ਗਰਮੀ ਕਾਰਨ ਰਾਹਗੀਰ ਮੁੜਕੋ-ਮੁੜਕੀ


ਹਰਜੀਤ ਸਿੰਘ ਪਰਮਾਰ

ਬਟਾਲਾ, 13 ਜੂਨ

ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿੱਚ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਇਥੇ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਵੱਲੋਂ ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਰਾਜ ਮਾਰਗ ‘ਤੇ ਚੱਕਾ ਜਾਮ ਕਰ ਦਿੱਤਾ। ਜਾਮ ਕਾਰਨ ਕਈ ਕਿਲੋਮੀਟਰ ਤੱਕ ਵਾਹਨਾਂ ਦੀਆਂ ਲਾਈਨਾਂ ਲੱਗ ਗਈਆਂ। ਕਿਸਾਨਾਂ ਵੱਲੋਂ ਲਾਏ ਧਰਨੇ ਦੀ ਜਾਣਕਾਰੀ ਮਿਲਦਿਆਂ ਸਥਾਨਕ ਪੁਲੀਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਬਟਾਲਾ ਪੁਲੀਸ ਦੇ ਵੱਡੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕਿਸਾਨਾਂ ‘ਤੇ ਕੀਤੇ ਜਬਰ ਦੀ ਸਖਤ ਨਿਖੇਧੀ ਕੀਤੀ। ਦੂਜੇ ਪਾਸੇ ਅਤਿ ਦੀ ਗਰਮੀ ‘ਚ ਜਾਮ ਵਿੱਚ ਫਸੇ ਰਾਹਗੀਰ ਬਹੁਤ ਪ੍ਰੇਸ਼ਾਨ ਵਿਖਾਈ ਦਿੱਤੇ।



Source link