ਨਵੀਂ ਦਿੱਲੀ, 9 ਜੁਲਾਈ
ਦਿੱਲੀ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਸੋਮਵਾਰ 10 ਜੁਲਾਈ ਨੂੰ ਦਿੱਲੀ ’ਚ ਸਾਰੇ ਸਕੂਲ ਬੰਦ ਰਹਿਣਗੇ। ੲਿਹ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਕੇਜਰੀਵਾਲ ਨੇ ਟਵੀਟ ਕੀਤਾ, ‘‘ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਅਤੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਮੱਦੇਨਜ਼ਰ ਸਾਰੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ।’’ -ਪੀਟੀਆਈ
The post ਦਿੱਲੀ ਸਰਕਾਰ ਵੱਲੋਂ ਭਾਰੀ ਮੀਂਹ ਕਾਰਨ ਸੋਮਵਾਰ ਨੂੰ ਸਕੂਲ ਬੰਦ ਰੱਖਣ ਦੇ ਨਿਰਦੇਸ਼ appeared first on punjabitribuneonline.com.









