ਰਾਜਸਥਾਨ: ਗਰੁੱਪ ਮੈਂਬਰ ਨੇ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ

ਰਾਜਸਥਾਨ: ਗਰੁੱਪ ਮੈਂਬਰ ਨੇ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ


ਉਦੈਪੁਰ, 13 ਅਗਸਤ

ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਵਿੱਚ ਅੱਜ ਇੱਕ ਸੰਗਠਨਾਤਮਕ ਮੀਟਿੰਗ ਦੌਰਾਨ ਪੁਰਾਣੇ ਵਿਵਾਦ ਨੂੰ ਲੈ ਕੇ ਸੱਜੇਪੱਖੀ ਗਰੁੱਪ ਦੇ ਇੱਕ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਸ੍ਰੀ ਰਾਜਪੂੁਤ ਕਰਨੀ ਸੈਨਾ ਦੇ ਪ੍ਰਧਾਨ ਭੰਵਰ ਸਿੰਘ ਸਲਾਦੀਆ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੁਲੀਸ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਹਾਜ਼ਰ ਹੋਰ ਮੈਂਬਰਾਂ ਨੇ ਗੁਰੱਪ ਦੀ ਉਦੈਪੁਰ ਇਕਾਈ ਦੇ ਸਾਬਕਾ ਪ੍ਰਧਾਨ ਦਿਗਵਿਜੈ ਸਿੰਘ ਨੇ ਫੜ ਲਿਆ ਅਤੇ ਕੁੱਟਮਾਰ ਕਰਨ ਮਗਰੋਂ ਪੁਲੀਸ ਹਵਾਲੇ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਜ਼ਖ਼ਮੀ ਸਲਾਦੀਆ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਹੈ। ਉਦੈਪੁਰ ਦੇ ਐੱਸਪੀ ਭੂਵਨ ਭੂਸ਼ਣ ਯਾਦਵ ਨੇ ਦੱਸਿਆ ਕਿ ਦਿਗਵਿਜੈ ਸਿੰਘ ਨੂੰ ਹਾਲ ’ਚ ਹੀ ਗਰੁੱਪ ਵਿੱਚੋਂ ਇੱਕ ਅਹੁਦੇ ਤੋਂ ਹਟਾਇਆ ਗਿਆ ਸੀ ਅਤੇ ਹਮਲੇ ਪਿੱਛੇ ਇਹੀ ਕਾਰਨ ਹੋ ਸਕਦਾ ਹੈ। ਯਾਦਵ ਮੁਤਾਬਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। -ਪੀਟੀਆਈ

The post ਰਾਜਸਥਾਨ: ਗਰੁੱਪ ਮੈਂਬਰ ਨੇ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ appeared first on punjabitribuneonline.com.



Source link