ਸ੍ਰੀਨਗਰ, 21 ਅਕਤੂਬਰ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਵਾਲੇ ਪਾਸਿਓਂ ਗੋਲੀਬਾਰੀ ‘ਚ ਫ਼ੌਜੀ ਜ਼ਖ਼ਮੀ ਹੋ ਗਿਆ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕੇਰਨ ਸੈਕਟਰ ਵਿੱਚ ਵਾਪਰੀ। ਪ੍ਰਾਪਤ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਬੀਤੀ ਦੇ ਰਾਤ ਕੇਰਨ ਸੈਕਟਰ ਵਿੱਚ ਭਾਰਤੀ ਫੌਜ ਦੀ ਚੌਕੀ ਉੱਤੇ ਸਨਾਈਪਰ ਗੋਲੀਬਾਰੀ ਕੀਤੀ। ਇਸ ਘਟਨਾ ‘ਚ ਸਿਪਾਹੀ ਸੌਰਵ ਕੁਮਾਰ ਜ਼ਖਮੀ ਹੋ ਗਿਆ। ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਹਵਾਈ ਜਹਾਜ਼ ਰਾਹੀਂ ਸ੍ਰੀਨਗਰ ਦੇ ਫ਼ੌਜ ਦੇ 92-ਬੇਸ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਸਿਪਾਹੀ ਦੀ ਹਾਲਤ ਖਤਰੇ ਤੋਂ ਬਾਹਰ ਅਤੇ ਸਥਿਰ ਦੱਸੀ ਹੈ।
The post ਜੰਮੂ ਕਸ਼ਮੀਰ: ਕੁਪਵਾੜਾ ’ਚ ਐੱਲਓਸੀ ’ਤੇ ਤਾਇਨਾਤ ਭਾਰਤੀ ਜਵਾਨ ਪਾਕਿਸਤਾਨੀ ਗੋਲੀਬਾਰੀ ’ਚ ਜ਼ਖ਼ਮੀ appeared first on punjabitribuneonline.com.










