ਪਾਕਿ: ਹਮਲੇ ’ਚ ਚਾਰ ਵਿਅਕਤੀਆਂ ਦੀ ਮੌਤ, ਤਿੰਨ ਜ਼ਖ਼ਮੀ

ਪਾਕਿ: ਹਮਲੇ ’ਚ ਚਾਰ ਵਿਅਕਤੀਆਂ ਦੀ ਮੌਤ, ਤਿੰਨ ਜ਼ਖ਼ਮੀ


ਪੇਸ਼ਾਵਰ, 7 ਜਨਵਰੀ
ਪਾਕਿਸਤਾਨ ’ਚ ਖੈਬਰ ਪਖ਼ਤੂਨਖਵਾ ਖੇਤਰ ’ਚ ਹੋਈ ਗੋਲੀਬਾਰੀ ’ਚ ਐਤਵਾਰ ਘੱਟੋ ਘਟ ਚਾਰ ਵਿਅਕਤੀ ਮਾਰੇ ਗਏ ਜਦੋਂ ਕਿ ਤਿੰਨ ਜ਼ਖ਼ਮੀ ਹੋ ਗਏ। ਡੌਨ ਨਿਊਜ਼ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਦੇ ਪੁਲੀਸ ਅਧਿਕਾਰੀ ਮੁਹੰਮਦ ਇਮਰਾਨ ਨੇ ਕਿਹਾ ਕਿ ਹਮਲਾਵਰਾਂ ਨੇ ਪਰਚਿਨਾਰ ਤੋਂ ਪੇਸ਼ਾਵਰ ਸੜਕ ’ਤੇ ਆਧੁਨਿਕ ਹਥਿਆਰਾਂ ਨਾਲ ਦੋ ਗੱਡੀਆਂ ਨੂੰ ਨਿਸ਼ਾਨਾ ਬਣਾਇਆ ਜਿਸ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੁਲੀਸ ਵੱਲੋਂ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

The post ਪਾਕਿ: ਹਮਲੇ ’ਚ ਚਾਰ ਵਿਅਕਤੀਆਂ ਦੀ ਮੌਤ, ਤਿੰਨ ਜ਼ਖ਼ਮੀ appeared first on punjabitribuneonline.com.



Source link