ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ’ਚ ਜੋੜ ਮੇਲਾ ਸਮਾਪਤ

ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ’ਚ ਜੋੜ ਮੇਲਾ ਸਮਾਪਤ


ਪੱਤਰ ਪ੍ਰੇਰਕ
ਧਨੌਲਾ, 20 ਜਨਵਰੀ
ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ ਹੋ ਗਿਆ। ਇਸ ਮੌਕੇ ਮੁੱਖ ਸੇਵਾਦਾਰ ਐਡਵੋਕੇਟ ਸੰਤ ਅਜੇ ਨੌਨਿਹਾਲ ਸਿੰਘ ਅਤੇ ਕਮੇਟੀ ਪ੍ਰਬੰਧਕ ਗੁਰਨਾਮ ਸਿੰਘ ਵਾਹਿਗੁਰੂ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੇ 51 ਪਾਠਾਂ ਦੀ ਲੜੀ ਦੇ ਭੋਗ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਪਾਏ ਗਏ। ਇਸ ਮੌਕੇ ਭਾਜਪਾ ਆਗੂ ਅਰਵਿੰਦ ਖੰਨਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ, ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਆਦਿ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ। ਸੰਗਤ ਨੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਜਪਾ ਆਗੂ ਅਤੇ ਪ੍ਰਬੰਧਕ ਗੁਰਨਾਮ ਸਿੰਘ ਵਾਹਿਗੁਰੂ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਸਮੇਂ ਚੇਅਰਮੈਨ ਜੀਵਨ ਕੁਮਾਰ ਬਾਂਸਲ, ‘ਆਪ’ ਆਗੂ ਜਸਵੰਤ ਸਿੰਘ ਕਾਹਲੋਂ, ਮੱਖਣ ਸਿੰਘ ਧਨੌਲਾ, ਬੀਰਇੰਦਰ ਪਾਲ ਸਿੰਘ ਲੱਕੀ ਅਤੇ ਸੁਖਵੰਤ ਸਿੰਘ ਧਨੌਲਾ ਹਾਜ਼ਰ ਸਨ।

The post ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ’ਚ ਜੋੜ ਮੇਲਾ ਸਮਾਪਤ appeared first on Punjabi Tribune.



Source link