ਅੱਜ ਦਿਖਾਈ ਜਾਵੇਗੀ ਚਾਰ ਸਾਹਿਬਜ਼ਾਦੇ ਫ਼ਿਲਮ

ਅੱਜ ਦਿਖਾਈ ਜਾਵੇਗੀ ਚਾਰ ਸਾਹਿਬਜ਼ਾਦੇ ਫ਼ਿਲਮ


ਚਮਕੌਰ ਸਾਹਿਬ: ਪੰਜਾਬ ਕਲਾ ਮੰਚ ਚਮਕੌਰ ਸਾਹਿਬ ਦੇ ਉਪਰਾਲੇ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਾਰ ਸੇਵਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਚਮਕੌਰ ਦੀ ਗੜ੍ਹੀ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 17 ਦਸੰਬਰ ਦਿਨ ਮੰਗਲਵਾਰ ਨੂੰ ਸ਼ਾਮ ਦੇ 7 ਵਜੇ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਚਾਰ ਸਾਹਿਬਜ਼ਾਦੇ ਫਿਲਮ ਦਿਖਾਈ ਜਾਵੇਗੀ। ਇਹ ਜਾਣਕਾਰੀ ਮੰਚ ਦੇ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਨੇ ਸਾਂਝੀ ਕੀਤੀ। -ਨਿੱਜੀ ਪੱਤਰ ਪ੍ਰੇਰਕ

The post ਅੱਜ ਦਿਖਾਈ ਜਾਵੇਗੀ ਚਾਰ ਸਾਹਿਬਜ਼ਾਦੇ ਫ਼ਿਲਮ appeared first on Punjabi Tribune.



Source link