Terrorist: ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਪੁਲੀਸ ਮੁਲਾਜ਼ਮ ਜ਼ਖ਼ਮੀ

Terrorist: ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਪੁਲੀਸ ਮੁਲਾਜ਼ਮ ਜ਼ਖ਼ਮੀ


ਜੰਮੂ, 27 ਮਾਰਚ

ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਇਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਇਸ ਇਲਾਕੇ ’ਚ ਚਾਰ ਦਿਨ ਤੋਂ ਦਹਿਸ਼ਤਗਰਦਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਜਬਾਗ ਦੇ ਘਾਟੀ ਜੁਥਾਨਾ ਇਲਾਕੇ ’ਚ ਜਖੋਲੇ ਪਿੰਡ ਨੇੜੇ ਅੱਜ ਸਵੇਰ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤੇ ਹਾਲੇ ਵੀ ਮੁਕਾਬਲਾ ਜਾਰੀ ਹੈ। ਇਹ ਦਹਿਸ਼ਤਗਰਦ ਉਸੇ ਸਮੂਹ ਦਾ ਹਿੱਸਾ ਹਨ ਜੋ ਲੰਘੇ ਐਤਵਾਰ ਦੀ ਸ਼ਾਮ ਨੂੰ ਹੀਰਾਨਗਰ ਸੈਕਟਰ ’ਚ ਅੱਧੇ ਘੰਟੇ ਤੋਂ ਵੱਧ ਸਮਾਂ ਚੱਲੇ ਮੁਕਾਬਲੇ ਮਗਰੋਂ ਭੱਜ ਗਏ ਸਨ। ਪੁਲੀਸ ਦੇ ਵਿਸ਼ੇਸ਼ ਮੁਹਿੰਮ ਗਰੁੱਪ ਨੇ ਪਾਕਿਸਤਾਨੀ ਸਰਹੱਦ ਨੇੜੇ ਸਾਨਿਆਲ ਪਿੰਡ ’ਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਮਗਰੋਂ ਮੁਹਿੰਮ ਸ਼ੁਰੂ ਕੀਤੀ ਸੀ। ਇਸ ਮੁਹਿੰਮ ਲਈ ਖੋਜੀ ਕੁੱਤਿਆਂ ਤੋਂ ਇਲਾਵਾ ਡਰੋਨ ਤੇ ਹੈਲੀਕਾਪਟਰਾਂ ਦੀ ਮਦਦ ਲਈ ਜਾ ਰਹੀ ਹੈ। -ਪੀਟੀਆਈ

The post Terrorist: ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਪੁਲੀਸ ਮੁਲਾਜ਼ਮ ਜ਼ਖ਼ਮੀ appeared first on Punjabi Tribune.



Source link