ਚਰਨਜੀਤ ਭੁੱਲਰ
ਚੰਡੀਗੜ੍ਹ, 7 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਐਨ ਇੱਕ ਦਿਨ ਪਹਿਲਾਂ ਅਸਤੀਫ਼ਾ ਦਿੱਤਾ ਹੈ।
ਅਕਾਲੀ ਆਗੂ ਪੀਰ ਮੁਹੰਮਦ ਨੇ ਅਸਤੀਫ਼ਾ ਦੇਣ ਮਗਰੋਂ ਦੋਸ਼ ਅਕਾਲੀ ਲੀਡਰਸ਼ਿਪ ਉਤੇ ਜ਼ੋਰਦਾਰ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਆਪਣੀ ਵਿਚਾਰਧਾਰਾ ਤੋਂ ਭਟਕ ਚੁੱਕੀ ਹੈ ਅਤੇ ਤਾਕਤ ਨਹੀਂ ਛੱਡਣਾ ਚਾਹੁੰਦੀ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀਰਮੁਹੰਮਦ ਨੇ ਬੜੀ ਹੁਸ਼ਿਆਰੀ ਨਾਲ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਵਰਕਿੰਗ ਕਮੇਟੀ ਮਗਰੋਂ ਸਮੁੱਚਾ ਢਾਂਚਾ ਉਂਝ ਹੀ ਭੰਗ ਹੋ ਜਾਣਾ ਸੀ ਪਰ ਪੀਰ ਮੁਹੰਮਦ ਨੇ ਦਿਖਾਵੇ ਲਈ ਐਨ ਪਹਿਲਾਂ ਇਹ ਕਦਮ ਚੁੱਕਿਆ ਹੈ। ਡਾ. ਚੀਮਾ ਨੇ ਕਿਹਾ ਕਿ ਇਹ ਪੀਰ ਮੁਹੰਮਦ ਦੀ ‘ਕਲਾ’ ਹੈ।
The post Punjab News: ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ appeared first on Punjabi Tribune.








