CM Bhagwant Mann ਅੱਜ 26ਵੇਂ ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕਰਨਗੇ ਭੇਂਟ

CM Bhagwant Mann ਅੱਜ 26ਵੇਂ ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕਰਨਗੇ ਭੇਂਟ


CM Bhagwant Mann ਅੱਜ 26ਵੇਂ ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕਰਨਗੇ ਭੇਂਟ

ਚੰਡੀਗੜ੍ਹ, 26 ਜੁਲਾਈ 2025 (ਵਿਸ਼ਵ ਵਾਰਤਾ) : ਅੱਜ 26ਵੇਂ ਕਾਰਗਿਲ ਵਿਜੈ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਚੰਡੀਗੜ੍ਹ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਂਜਲੀ ਭੇਂਟ ਕਰਨਗੇ। ਮੁੱਖ ਮੰਤਰੀ ਸਵੇਰੇ 9:30 ਵਜੇ ਸੈਕਟਰ-3 ਸਥਿਤ ਵਾਰ ਮੇਮੋਰੀਅਲ ਪਹੁੰਚਣਗੇ, ਜਿੱਥੇ ਉਹ ਬੋਗਨਵਿਲੀਆ ਪਾਰਕ ਵਿਚ ਸਥਿਤ ਯੁੱਧ ਸਮਾਰਕ ‘ਤੇ ਸ਼ਰਧਾ ਸੁਮਨ ਅਰਪਿਤ ਕਰਨਗੇ।

CM Bhagwant Mann
CM Bhagwant Mann

ਇਸ ਮੌਕੇ ਉਹ 1999 ਦੇ ਕਾਰਗਿਲ ਯੁੱਧ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦ ਹੋਏ ਭਾਰਤੀ ਫੌਜ ਦੇ ਵੀਰ ਸਪੁੱਤਰਾਂ ਨੂੰ ਨਮਨ ਕਰਕੇ ਉਨ੍ਹਾਂ ਦੀ ਬਹਾਦੁਰੀ ਨੂੰ ਯਾਦ ਕਰਨਗੇ। ਇਹ ਦਿਨ ਭਾਰਤ ਦੇ ਉਹਨਾਂ ਵੀਰ ਜਵਾਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜੋ 1999 ਵਿੱਚ ਕਾਰਗਿਲ ਯੁੱਧ ਦੌਰਾਨ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਸਨ। ਮੁੱਖ ਮੰਤਰੀ ਦੀ ਹਾਜ਼ਰੀ ਨਾ ਸਿਰਫ਼ ਸ਼ਹੀਦਾਂ ਦੀ ਸ਼ਾਨ ਵਿੱਚ ਇੱਕ ਪ੍ਰਮਾਣ ਹੈ, ਸਗੋਂ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਣਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post CM Bhagwant Mann ਅੱਜ 26ਵੇਂ ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕਰਨਗੇ ਭੇਂਟ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link