Bikram Majithia ਦੀ ਨਿਆਂਇਕ ਹਿਰਾਸਤ ‘ਚ ਫਿਰ ਵਾਧਾ
– ਤੀਜੀ ਵਾਰ ਵਧੀ ਨਿਆਂਇਕ ਹਿਰਾਸਤ
ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਉਣ ਦਾ ਹੁਕਮ ਦਿੱਤਾ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਬਿਕਰਮ ਮਜੀਠੀਆ ‘ਤੇ ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਦਾ ਦੋਸ਼ ਹੈ। ਇਸ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਵਿਰੁੱਧ ਲੰਬੀ ਜਾਂਚ ਤੋਂ ਬਾਅਦ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠੀਆ ਨੂੰ ਹੁਣ 14 ਦਿਨਾਂ ਬਾਅਦ ਦੁਬਾਰਾ ਪੇਸ਼ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Bikram Majithia ਦੀ ਨਿਆਂਇਕ ਹਿਰਾਸਤ ‘ਚ ਫਿਰ ਵਾਧਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










