Punjab : ਕੁਲਗਾਮ ਵਿਖੇ ਸ਼ਹੀਦ ਹੋਏ ਫ਼ੌਜੀ ਜਵਾਨਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ
ਚੰਡੀਗੜ੍ਹ, 9 ਅਗਸਤ 2025 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ। 26 ਸਾਲਾ ਸਿਪਾਹੀ ਹਰਮਿੰਦਰ ਸਿੰਘ ਅਤੇ 28 ਸਾਲਾ ਲਾਂਸ ਨਾਇਕ ਪ੍ਰੀਤਪਾਲ ਸਿੰਘ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਾ ਵੀ ਐਲਾਨ ਕੀਤਾ ਹੈ।
ਸੀਐਮ ਮਾਨ ਨੇ ਟਵੀਟ ਕਰ ਕਿਹਾ ਕਿ ਜੰਮੂ ਕਸ਼ਮੀਰ ਦੇ ਕੁਲਗਾਮ ਵਿਖੇ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਦੌਰਾਨ ਖੰਨਾ ਦੇ ਪਿੰਡ ਮਾਨੂੰਪੁਰ ਦੇ ਰਹਿਣ ਵਾਲੇ ਫ਼ੌਜੀ ਜਵਾਨ ਪ੍ਰਿਤਪਾਲ ਸਿੰਘ ਅਤੇ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਦੇ ਸਿਪਾਹੀ ਹਰਮਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ। ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab : ਕੁਲਗਾਮ ਵਿਖੇ ਸ਼ਹੀਦ ਹੋਏ ਫ਼ੌਜੀ ਜਵਾਨਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.









