USA News: ਅਮਰੀਕਾ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

USA News: ਅਮਰੀਕਾ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ


USA News: ਅਮਰੀਕਾ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਚੰਡੀਗੜ੍ਹ, 7 ਸਤੰਬਰ 2025 (ਵਿਸ਼ਵ ਵਾਰਤਾ) – ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਇੱਕ ਪੰਜਾਬੀ (USA News) ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਅਜੂਬਾ ਸਿਟੀ ਵਿੱਚ ਸਟੋਰ ‘ਤੇ ਨੌਕਰੀ ਕਰਦਾ 30 ਸਾਲਾ ਗੁਰਜੰਟ ਸਿੰਘ, ਪਿੰਡ ਭਿੰਡੀਸੈਦਾਂ ਦਾ ਵਸਨੀਕ ਸੀ। ਘਰ ਦੀਆਂ ਆਰਥਿਕ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਸੁਨਿਹਰੇ ਭਵਿੱਖ ਲਈ ਉਹ ਲਗਭਗ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ, ਪਰ ਅਚਾਨਕ ਦਿਲ ਦੇ ਦੌਰੇ ਨੇ ਉਸਦੀ ਜ਼ਿੰਦਗੀ ਖਤਮ ਕਰ ਦਿੱਤੀ।

ਪਰਿਵਾਰ ਵੱਲੋਂ ਦੱਸਿਆ ਗਿਆ ਕਿ ਗੁਰਜੰਟ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਵਿਦੇਸ਼ ਗਿਆ ਸੀ ਪਰ ਕਿਸਮਤ ਨੇ ਉਸਨੂੰ ਬਹੁਤ ਜਲਦੀ ਖੋਹ ਲਿਆ। ਪਰਿਵਾਰ ਨੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਸੰਸਥਾਵਾਂ ਕੋਲੋਂ ਬੇਨਤੀ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਈ ਜਾਵੇ ਤਾਂ ਜੋ ਉਸਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ।

USA News
USA News

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post USA News: ਅਮਰੀਕਾ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link