Punjab : ਤਰਨਤਾਰਨ ਜ਼ਿਮਨੀ ਚੋਣਾਂ: ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ
ਚੰਡੀਗੜ੍ਹ, 19 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਕਾਂਗਰਸ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀ ਵਿੱਢ ਦਿੱਤੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਿਰਦੇਸ਼ਾਂ ਅਨੁਸਾਰ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ ਤੇ ਹੁਣ ਇਸ ਸੀਟ ‘ਤੇ ਜ਼ਿਮਨੀ ਚੋਣ ਹੋਣੀ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਗਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।ਹਾਲਾਂਕਿ, ਕਾਂਗਰਸ ਤੇ ‘ਆਪ’ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab : ਤਰਨਤਾਰਨ ਜ਼ਿਮਨੀ ਚੋਣਾਂ: ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










