Faridkot : ਡੀ.ਸੀ ਵੱਲੋਂ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ

Faridkot : ਡੀ.ਸੀ ਵੱਲੋਂ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ


Faridkot : ਡੀ.ਸੀ ਵੱਲੋਂ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ

– ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ਤੇ ਬਣਾਇਆ ਜਾਵੇਗਾ ਕੰਟਰੋਲ ਰੂਮ

ਫ਼ਰੀਦਕੋਟ 24 ਸਤੰਬਰ 2025 (ਵਿਸ਼ਵ ਵਾਰਤਾ): ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਅਤੇ ਇਸਦੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ।

ਡਿਪਟੀ ਕਮਿਸ਼ਨਰ ਨੇ ਦੱਸਿਆ ਫ਼ਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਤੇ ਪਰਾਲੀ ਪ੍ਰਬੰਧਨ ਲਈ ਜਿਲ੍ਹਾ ਫਰੀਦਕੋਟ ਦੇ 22 ਕਲੱਸਟਰਾਂ ਵਿੱਚ ਤੈਨਾਤ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ, ਪਿੰਡਾਂ ਵਿੱਚ ਬਣਾਈਆਂ ਕਮੇਟੀਆਂ ਜਿਹਨਾਂ ਵਿੱਚ ਕਲੱਸਟਰ ਅਫਸਰ, ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ, ਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, ਮਨਰੇਗਾ ਵਰਕਰ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪਿੰਡ ਦੇ ਸਰਪੰਚ, ਨੰਬਰਦਾਰ ਸ਼ਾਮਿਲ ਹਨ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਕਿਸਾਨਾਂ ਨੂੰ ਦਿੱਤੀ ਜਾਂਦੀ ਸਹਿਕਾਰੀ ਸਭਾਵਾਂ ਦੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ਤੇ ਨਿਰਦੇਸ਼ ਦਿੱਤੇ ਕਿ ਇਹ ਮਸ਼ੀਨਰੀ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਹਿਲ ਦੇ ਆਧਾਰ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਕਲੱਸਟਰ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਬਣਾਈਆਂ ਗਈਆਂ ਕਮੇਟੀਆਂ ਦੀਆਂ ਲਿਸਟਾਂ, ਕੰਬਾਇਨ ਮਾਲਿਕਾਂ ਦੀਆਂ ਲਿਸਟਾਂ, ਮਸ਼ੀਨਰੀ ਵਾਲੇ ਕਿਸਾਨਾਂ ਦੀਆਂ ਲਿਸਟਾਂ, ਬੇਲਰ ਮਾਲਿਕਾਂ ਦੀਆਂ ਲਿਸਟਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਪੱਧਰ ਤੇ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਦੀ ਸਾਂਝੀ ਥਾਂ, ਪੰਚਾਇਤ ਘਰ, ਕਮਿਊਨਟੀ ਸੈਂਟਰ, ਆਂਗਨਵਾੜੀ ਆਦਿ ਵਿਖੇ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਜ਼ਿੰਮੇਵਾਰੀ ਨਿਭਾਉਣ ਅਤੇ ਇਸ ਕੰਮ ਵਿੱਚ ਪੰਚਾਇਤਾਂ, ਨੰਬਰਦਾਰ, ਆਂਗਨਵਾੜੀ ਵਰਕਰਾਂ ਆਦਿ ਅਹਿਮ ਰੋਲ ਅਦਾ ਕਰ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Faridkot : ਡੀ.ਸੀ ਵੱਲੋਂ ਕਲੱਸਟਰ ਅਧਿਕਾਰੀਆਂ, ਨੋਡਲ ਅਫਸਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link