Accident : ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਭਿਆਨਕ ਹਾਦਸਾ; ਲੋਹੇ ਦੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ ਕਾਰ
ਜਲੰਧਰ, 8 ਅਕਤੂਬਰ 2025 (ਵਿਸ਼ਵ ਵਾਰਤਾ): ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸੇ (Accident) ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ।
ਦੱਸ ਦਈਏ ਕਿ ਅੰਮ੍ਰਿਤਸਰ ਜਾ ਰਹੀ ਇੱਕ ਬਲੇਨੋ ਕਾਰ ਅੱਗੇ ਜਾ ਰਹੇ ਲੋਹੇ ਦੇ ਸਰੀਏ ਨਾਲ ਭਰੇ ਇੱਕ ਟਰੱਕ ਦੇ ਹੇਠਾਂ ਜਾ ਵੜੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਲੋਹੇ ਦੇ ਸਰੀਏ ਕਾਰ ਸਵਾਰਾਂ ਦੇ ਸਰੀਰਾਂ ‘ਚੋ ਰ ਪਾਰ ਹੋ ਗਈਆਂ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਸਥਾਨਕ ਲੋਕਾਂ ਅਤੇ ਪੁਲਿਸ ਨੇ ਕਾਰ ਵਿੱਚ ਫਸੇ ਜ਼ਖਮੀਆਂ ਨੂੰ ਬਚਾਇਆ। ਉਨ੍ਹਾਂ ਵਿੱਚੋਂ ਇੱਕ ਨੂੰ ਅੰਮ੍ਰਿਤਸਰ ਦੇ ਹਸਪਤਾਲ ਅਤੇ ਦੋ ਨੂੰ ਜਲੰਧਰ ਰੈਫਰ ਕੀਤਾ ਗਿਆ।
ਇਸ ਹਾਦਸੇ ‘ਚ ਚਾਂਦ (22), ਅਤੇ ਨਿਖਿਲ ਸ਼ਰਮਾ (21), ਵਾਸੀ ਅੰਮ੍ਰਿਤਸਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ, ਸ਼ੁਭਮ, ਕੋਹਲੀ ਅਤੇ ਰੁਦਰ, ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ । ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Accident : ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਭਿਆਨਕ ਹਾਦਸਾ; ਲੋਹੇ ਦੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ ਕਾਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








