69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਸ਼ੂਟਿੰਗ) — ਅੰਡਰ 14, 17 ਅਤੇ 19 ਸਾਲ ਲੜਕੇ/ਲੜਕੀਆਂ 25 ਤੋਂ 27 ਤੱਕ Mohali ਵਿਖੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ (ਸਤੀਸ਼ ਕੁਮਾਰ ਪੱਪੀ):- 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਸ਼ੂਟਿੰਗ) ਅੰਡਰ 14, 17 ਅਤੇ 19 ਸਾਲ ਵਰਗ (ਲੜਕੇ ਤੇ ਲੜਕੀਆਂ) 25 ਅਕਤੂਬਰ 2025 ਤੋਂ 27 ਅਕਤੂਬਰ 2025 ਤੱਕ ਸਰਕਾਰੀ ਸ਼ੂਟਿੰਗ ਰੇਂਜ, ਫੇਜ਼-6, ਐਸ.ਏ.ਐਸ. ਨਗਰ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਲਗਭਗ 600 ਖਿਡਾਰੀ ਭਾਗ ਲੈਣਗੇ।
ਇਹ ਖੇਡਾਂ ਵਿਦਿਆਰਥੀਆਂ ਨੂੰ ਸਿਹਤਮੰਦ ਮੁਕਾਬਲੇ ਦੀ ਭਾਵਨਾ ਨਾਲ ਨਾਲ ਅਨੁਸ਼ਾਸਨ, ਧਿਆਨ ਤੇ ਆਤਮ-ਵਿਸ਼ਵਾਸ ਵਧਾਉਣ ਦਾ ਮੌਕਾ ਪ੍ਰਦਾਨ ਕਰਨਗੀਆਂ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੇ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
The post 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਸ਼ੂਟਿੰਗ) — ਅੰਡਰ 14, 17 ਅਤੇ 19 ਸਾਲ ਲੜਕੇ/ਲੜਕੀਆਂ 25 ਤੋਂ 27 ਤੱਕ Mohali ਵਿਖੇ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.







