Bollywood Actress ਕੰਗਨਾ ਰਣੌਤ ਪਹੁੰਚੀ ਬਠਿੰਡਾ
– ਬਠਿੰਡਾ ਅਦਾਲਤ ਪੁਲਿਸ ਛਾਉਣੀ ‘ਚ ਤਬਦੀਲ
ਬਠਿੰਡਾ, 27 ਅਕਤੂਬਰ 2025 (ਵਿਸ਼ਵ ਵਾਰਤਾ) – ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਪੇਸ਼ ਹੋਣ ਲਈ ਬਠਿੰਡਾ ਪਹੁੰਚੀ ਹੈ। ਉਹ ਇਸ ਸਮੇਂ ਇੱਕ ਰਿਜ਼ੋਰਟ ਵਿੱਚ ਰੁਕੀ ਹੈ। ਉਹ ਦੁਪਹਿਰ 2 ਵਜੇ ਦੇ ਕਰੀਬ ਉਹ ਬਠਿੰਡਾ ਅਦਾਲਤ ਵਿੱਚ ਪੇਸ਼ ਹੋਵੇਗੀ। ਇਸ ਸਬੰਧੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਬਠਿੰਡਾ ਸ਼ਹਿਰ ਦੇ ਪੁਲਿਸ ਸੁਪਰਡੈਂਟ ਨਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਅਦਾਲਤ ਨੇੜੇ ਨਾਕਾਬੰਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਧਿਆਨ ਕਾਨੂੰਨ ਵਿਵਸਥਾ ਬਣਾਈ ਰੱਖਣ ‘ਤੇ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।
ਦੱਸ ਦਈਏ ਕਿ ਇਹ ਮਾਮਲਾ 2021 ਦੇ ਕਿਸਾਨੀ ਅੰਦੋਲਨ ਨਾਲ ਸਬੰਧਤ ਹੈ, ਜਦੋਂ ਕੰਗਨਾ ਰਣੌਤ ਨੇ ਬਠਿੰਡਾ ਦੀ 87 ਸਾਲਾ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਬਾਰੇ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਇਸ ਵਿੱਚ ਉਸਨੇ ਬਜ਼ੁਰਗ ਔਰਤ ਨੂੰ 100 – 100 ਰੁਪਏ ਲੈ ਕੇ ਕਿਸਾਨੀ ਅੰਦੋਲਨ ‘ਚ ਸ਼ਾਮਿਲ ਹੋਣ ਵਾਲੀ ਦੱਸਿਆ ਸੀ। ਮਹਿੰਦਰ ਕੌਰ ਨੇ ਇਸ ਟਿੱਪਣੀ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।
ਬਠਿੰਡਾ ਦੀ ਅਦਾਲਤ ਵਿੱਚ ਕੰਗਨਾ ਰਣੌਤ ਵੱਲੋਂ ਬਜ਼ੁਰਗ ਔਰਤ ਬਾਰੇ ਕੀਤੀਆਂ ਟਿੱਪਣੀਆਂ ਬਾਰੇ ਸੁਣਵਾਈ ਹੋਵੇਗੀ। ਅਦਾਲਤ ਨੇ ਪਹਿਲਾਂ ਵੀ ਕੰਗਨਾ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਸਨ, ਪਰ ਉਹ ਪੇਸ਼ ਨਹੀਂ ਹੋਈ। ਉਸਦੇ ਵਕੀਲ ਨੇ ਉਸਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਲਈ ਵੀ ਅਰਜ਼ੀ ਦਿੱਤੀ ਸੀ, ਜਿਸਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਸੀ ਅਤੇ ਅਦਾਲਤ ਨੇ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਕੰਗਨਾ ਦੁਪਹਿਰ 2 ਵਜੇ ਤੋਂ ਬਾਅਦ ਅਦਾਲਤ ਵਿੱਚ ਪੇਸ਼ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Bollywood Actress ਕੰਗਨਾ ਰਣੌਤ ਪਹੁੰਚੀ ਬਠਿੰਡਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








