‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, Punjab Police ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 272 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 246 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,968 ਹੋ ਗਈ ਹੈ।
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 1.4 ਕਿਲੋ ਹੈਰੋਇਨ, 1.5 ਕਿਲੋ ਅਫੀਮ, 1771 ਨਸ਼ੀਲੀਆਂ ਗੋਲੀਆਂ ਅਤੇ 30,230 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 272 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 281 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।
ਰਾਜ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
The post ‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, Punjab Police ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








