Rajvir Jawanda Movie : ਜਲਦ ਹੀ ਵੱਡੇ ਪਰਦੇ ‘ਤੇ ਨਜ਼ਰ ਆਉਣਗੇ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ
ਪਰਿਵਾਰ ਨੇ ਪੋਸਟ ਸਾਂਝੀ ਕਰ ਕਿਹਾ ” ਇੱਕ ਫ਼ਨਕਾਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਸਕਦਾ, ਪਰ ….”
ਚੰਡੀਗੜ੍ਹ, 3 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਰਾਜਵੀਰ ਜਵੰਦਾ ਜਲਦੀ ਹੀ ਵੱਡੇ ਪਰਦੇ ‘ਤੇ (Rajvir Jawanda Movie) ਨਜ਼ਰ ਆਉਣਗੇ। ਰਾਜਵੀਰ ਜਵੰਦਾ ਦੇ ਪਰਿਵਾਰ ਨੇ ਉਨ੍ਹਾਂ ਦੀ ਫਿਲਮ ‘ਯਮਲਾ’ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਰਾਜਵੀਰ ਜਵੰਦਾ ਦੇ ਪਰਿਵਾਰ ਵੱਲੋਂ ਸੋਸ਼ਲ ਮੀਡੀਆ ‘ਤੇ ਇਸ ਬਾਰੇ ਇਕ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਗਈ ਹੈ।

ਇਸ ਫਿਲਮ ਦੀ ਸ਼ੂਟਿੰਗ 2019 ਵਿੱਚ ਹੋਈ ਸੀ। ਰਾਕੇਸ਼ ਮਹਿਤਾ ਦੁਆਰਾ ਨਿਰਦੇਸ਼ਿਤ ਇਸ ਫਿਲਮ (Rajvir Jawanda Movie) ਵਿੱਚ ਰਾਜਵੀਰ ਜਵੰਦਾ, ਸਾਨਵੀ ਧੀਮਾਨ, ਗੁਰਪ੍ਰੀਤ ਘੁੱਗੀ, ਹਾਰਬੀ ਸੰਘਾ, ਰਘਵੀਰ ਬੋਲੀ ਅਤੇ ਨਵਨੀਤ ਕੌਰ ਢਿੱਲੋਂ ਵਰਗੇ ਕਲਾਕਾਰਾਂ ਨੇ ਭੂਮਿਕਾ ਨਿਭਾਈ ਹੈ। ਇਹ ਫਿਲਮ ਬੇਲੀ ਸਿੰਘ ਕੱਕੜ ਦੁਆਰਾ ਬਣਾਈ ਗਈ ਸੀ। ਇਸਦੀ ਸ਼ੂਟਿੰਗ ਅੰਮ੍ਰਿਤਸਰ ਸਮੇਤ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਹੈ। ਫਿਲਹਾਲ ਫਿਲਮ ਦੀ ਰਿਲੀਜ਼ ਮਿਤੀ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਪਰਿਵਾਰ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ‘ਚ ਗਿਆ ਹੈ ਕਿ “ਇੱਕ ਫ਼ਨਕਾਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਸਕਦਾ ਹੈ, ਪਰ ਉਸਦੀ ਕਲਾ ਰਹਿੰਦੀ ਦੁਨੀਆ ਤਕ ਜਿਉਂਦੀ ਰਹਿੰਦੀ ਹੈ।” ਦੱਸ ਦਈਏ ਕਿ ਬੀਤੀ 27 ਸਤੰਬਰ ਨੂੰ, ਰਾਜਵੀਰ ਜਵੰਦਾ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਉਹ 11 ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦੇ ਰਹੇ। 12ਵੇਂ ਦਿਨ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Rajvir Jawanda Movie : ਜਲਦ ਹੀ ਵੱਡੇ ਪਰਦੇ ‘ਤੇ ਨਜ਼ਰ ਆਉਣਗੇ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








