SGPC President : ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ
– ਪੰਜਵੀ ਵਾਰ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ; ਜਾਣੋ ਕਿੰਨੀਆਂ ਮਿਲੀਆਂ ਵੋਟਾਂ?
ਅੰਮ੍ਰਿਤਸਰ, 3 ਨਵੰਬਰ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (SGPC President ) ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ। ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਅਰਦਾਸ ਮਗਰੋਂ ਆਰੰਭ ਹੋਇਆ। ਜਿਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਕੀਤੀ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ

ਦੱਸ ਦਈਏ ਕਿ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਪ੍ਰਧਾਨ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ, ਇਸ ਵਿਚ ਐਡਵੋਕੇਟ ਧਾਮੀ (SGPC President ) ਨੂੰ 117 ਵੋਟਾਂ ਮਿਲੀਆਂ ਜਦ ਕਿ ਵਿਰੋਧੀ ਧਿਰ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਮਿਲੀਆਂ। ਇਕ ਵੋਟ ਰੱਦ ਹੋ ਗਈ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਵੱਲੋਂ ਇਕ ਵਾਰ ਫਿਰ ਹਰਜਿੰਦਰ ਸਿੰਘ ਧਾਮੀ ਨੂੰ ਸਮਰਥਨ ਦਿੱਤਾ ਗਿਆ ਸੀ। ਦੂਜੇ ਪਾਸੇ, ਅਕਾਲੀ ਦਲ ਪੁਨਰ- ਸੁਰਜੀਤ ਤੋਂ ਮਿੱਠੂ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਪਿਛਲੇ ਸਾਲ 28 ਅਕਤੂਬਰ ਨੂੰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਗਏ ਸਨ। ਧਾਮੀ ਨੂੰ 107 ਵੋਟਾਂ ਮਿਲੀਆਂ ਸਨ, ਜਦੋਂ ਕਿ ਬਾਗ਼ੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post SGPC President : ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








