Mohali : ਗੁਰੂ ਤੇਗ ਬਹਾਦਰ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਮੋਹਾਲੀ ‘ਚ

Mohali : ਗੁਰੂ ਤੇਗ ਬਹਾਦਰ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਮੋਹਾਲੀ ‘ਚ


Mohali : ਗੁਰੂ ਤੇਗ ਬਹਾਦਰ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਮੋਹਾਲੀ ‘ਚ

 

Bihar Election 2025

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ(ਸਤੀਸ਼ ਕੁਮਾਰ ਪੱਪੀ)Mohali : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 11 ਨਵੰਬਰ, 2025 ਸੀ ਸ਼ਾਮ ਨੂੰ ਮੋਹਾਲੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ।

Mohali : ਗੁਰੂ ਤੇਗ ਬਹਾਦਰ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਮੋਹਾਲੀ ‘ਚ

ਅੱਜ ਇਸ ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀ ਸੱਦੀ ਇੱਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਸਮਾਗਮ ਸੈਕਟਰ 88, ਮੋਹਾਲੀ ਵਿਖੇ ਸਥਿਤ ਸਰਸ ਮੇਲਾ ਗਰਾਉਂਡ ਵਿਖੇ ਉਲੀਕਿਆ ਗਿਆ ਹੈ। ਸਮਾਗਮ ਦੀ ਸ਼ੁਰੂਆਤ ਸ਼ਾਮ 5: 30 ਵਜੇ ਹੋਵੇਗੀ ਜਿਸ ਦੌਰਾਨ ਢਾਡੀ ਜਥੇ ਵੱਲੋਂ ਬੀਰ-ਰਸੀ ਵਾਰਾਂ ਦਾ ਗਾਇਨ ਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ।

Mohali

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਵਾਸਤੇ ਕੋਈ ਟਿਕਟ ਜਾਂ ਪਾਸ ਨਹੀਂ ਰੱਖਿਆ ਗਿਆ ਹੈ, ਬਲਕਿ ਸਮੂਹ ਸੰਗਤਾਂ ਨੂੰ ਇਸ ਵਾਸਤੇ ਖੁੱਲਾ ਸੱਦਾ ਦਿੱਤਾ ਜਾਂਦਾ ਹੈ। ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਆਉਣ ਵਾਲੀਆਂ ਸੰਗਤਾਂ ਦੇ ਬੈਠਣ ਅਤੇ ਵਾਹਨਾਂ ਦੀ ਪਾਰਕਿੰਗ ਲਈ ਸੁਚੱਜੇ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਮਲਵਿੰਦਰ ਸਿੰਘ ਕੰਗ ਵੀ ਇਹਨਾਂ ਸਮਾਗਮਾਂ ਦੌਰਾਨ ਸੰਗਤਾਂ ਦੇ ਦਰਸ਼ਨ ਕਰਨ ਲਈ ਉਚੇਚੇ ਤੌਰ ਤੇ ਪੁੱਜਣਗੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਕਮਿਸ਼ਨਰ ਨਗਰ ਨਿਗਮ ਪਰਮਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨਮੋਲ ਸਿੰਘ ਧਾਲੀਵਾਲ ਨੂੰ ਗਮਾਡਾ ਨਾਲ ਤਾਲਮੇਲ ਕਰਕੇ ਸਰਸ ਮੇਲਾ ਗਰਾਉਂਡ ਨੂੰ ਲੋਕਾਂ ਦੀ ਆਮਦ ਲਈ ਸੁਚੱਜੇ ਢੰਗ ਨਾਲ ਤਿਆਰ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ ਇਸ ਲਈ ਜ਼ਿਲੇ ਦੇ ਵੱਖ ਵੱਖ ਵਿਭਾਗਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਅਤੇ ਸੋਨਮ ਚੌਧਰੀ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਐਸ ਪੀ (ਹੈਡਕੁਆਟਰ) ਮੋਹਿਤ ਅਗਰਵਾਲ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਤੇ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Mohali : ਗੁਰੂ ਤੇਗ ਬਹਾਦਰ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਮੋਹਾਲੀ ‘ਚ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link